ਗੁਰਦਾਸਪੁਰ —– ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਰਾਏਚੱਕ ਦੇ 32 ਸਾਲਾਂ ਨੌਜਵਾਨ ਦੇ ਪੁਰਤਗਾਲ ‘ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਜੁਗਰਾਜ ਸਿੰਘ ਵੱਜੋਂ ਹੋਈ ਹੈ, ਜੋ ਕਿ ਤਕਰੀਬਨ 3 ਪਹਿਲਾਂ ਹੀ ਰੋਜੀ ਰੋਟੀ ਕਮਾਉਣ ਲਈ ਪੁਰਤਗਾਲ ਗਿਆ ਸੀ। ਮ੍ਰਿਤਕ ਦੀ ਨੌਜਵਾਨ ਮੌਤ ਦੀ ਖ਼ਬਰ ਮਿਲਣਤੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੂੰ ਦੱਸਿਆ ਕਿ ਬੀਤੇ 10 ਦਸੰਬਰ ਨੂੰ ਨੌਜਵਾਨ ਜੁਗਰਾਜ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ, ਉਨ੍ਹਾਂ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ ਸੰਬੰਧਿਤ ਹਨ। ਪਰਿਵਾਰਿਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦੀ ਜਾਵੇ ਤਾਂ ਜੋ ਸਮਾਜਿਕ ਰੀਤੀ ਰਿਵਾਜਾਂ ਅਨੁਸਾਰ ਮਿ੍ਤਕ ਜੁਗਰਾਜ ਸਿੰਘ ਦੇ ਅੰਤਿਮ ਸਸਕਾਰ ਕੀਤਾ ਜਾ ਸਕੇ।
ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰਾਂ ਨੂੰ ਚਾਹੀਦਾ ਕਿ ਨੌਜਵਾਨ ਨੂੰ ਪੰਜਾਬ ਚ ਹੀ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇ ਤਾਂ ਜੋ ਪੰਜਾਬ ਦੇ ਨੌਜਵਾਨ ਬਾਹਰ ਵਿਦੇਸ਼ਾਂ ਚ ਜਾਣ ਲਈ ਮਜਬੂਰ ਨਾ ਹੋਣ।







