ਵੱਡੀ ਖ਼ਬਰ: ਬੱਬਰ ਖਾਲਸਾ ਦੇ ਕਰਿੰਦਿਆਂ ਕੋਲੋਂ ਹੈਂਡ ਗ੍ਰਨੇਡ ਬਰਾਮਦ, ਪੰਜਾਬ ਚ ਅੱਤਵਾਦੀ ਘਟਨਾ ਨੂੰ ਦੇਣਾ ਚਾਹੁੰਦੇ ਸੀ ਅੰਜਾਮ

On: ਨਵੰਬਰ 29, 2025 8:12 ਪੂਃ ਦੁਃ
Follow Us:

ਚੰਡੀਗੜ੍ਹ —— ਪੰਜਾਬ ਪੁਲਿਸ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਟੀਮ ਨੇ BKI (ਬੱਬਰ ਖਾਲਸਾ ਇੰਟਰਨੈਸ਼ਨਲ) ਨਾਲ ਜੁੜੇ ਕਾਰਕੁਨਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਅੱਤਵਾਦੀ ਘਟਨਾਵਾਂ ਵਿੱਚ ਵਰਤੇ ਗਏ 86P ਹੈਂਡ ਗ੍ਰਨੇਡ ਬਰਾਮਦ ਕੀਤਾ ਹੈ।

ਦੱਸ ਦਈਏ ਕਿ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋ ਕੁਝ ਦਿਨ ਪਹਿਲਾਂ ਦੋ BKI ਕਾਰਕੁਨਾਂ ਰਿਤਿਕ ਨਰੋਲੀਆ ਅਤੇ ਇੱਕ ਨਾਬਾਲਗ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਓਹਨਾ ਦੇ ਅਗਲੇ- ਪਿੱਛਲੇ ਸੰਬੰਧਾਂ ਦੀ ਜਾਂਚ ਉੱਤੇ ਕਾਰਵਾਈ ਕਰਦੇ ਹੋਏ, ਇੱਕ 86P ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ, ਉਨ੍ਹਾਂ ਦੇ ਸਾਥੀ ਵਿਸ਼ਵਜੀਤ ਨੂੰ ਕੋਲਕਾਤਾ ਤੋਂ (ਜਦੋਂ ਉਹ ਮਲੇਸ਼ੀਆ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ) ਅਤੇ ਜੈਕਸਨ ਨੂੰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿਸ ਤੋਂ ਇਹ ਗ੍ਰਨੇਡ ਬਰਾਮਦ ਹੋਇਆ।ਸਾਰੇ ਮੁਲਜ਼ਮ ਕੈਨੇਡਾ ਸਥਿਤ BKI ਮਾਸਟਰਮਾਈਂਡ ਜ਼ੀਸ਼ਾਨ ਅਖਤਰ ਅਤੇ ਅਜੇ ਗਿੱਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ।

ਵਿਸ਼ਵਜੀਤ ਅਤੇ ਜੈਕਸਨ ਨੇ ਜੁਲਾਈ ਦੇ ਅਖੀਰ ਵਿੱਚ ਆਪਣੇ ਸਾਥੀਆਂ ਰਾਹੀਂ ਬਿਆਸ ਤੋਂ 2 ਹੈਂਡ ਗ੍ਰਨੇਡ ਲਏ ਸਨ, ਜਿਨ੍ਹਾਂ ਵਿਚੋਂ ਇੱਕ 10 ਦਿਨ ਪਹਿਲਾਂ ਐਸ.ਬੀ.ਐਸ. ਨਗਰ ਵਿੱਚ ਸ਼ਰਾਬ ਦੇ ਠੇਕੇ ’ਤੇ ਧਮਾਕੇ ਲਈ ਵਰਤਿਆ ਗਿਆ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।

Join WhatsApp

Join Now

Join Telegram

Join Now

Leave a Comment