ਚੰਡੀਗੜ੍ਹ, 12 ਅਗਸਤ 2025 – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਸੀਨੀਅਰ IAS ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਬਦਲਾਅ ਕੀਤਾ ਹੈ। ਉਨ੍ਹਾਂ ਨੂੰ ਪੁਰਾਣੀਆਂ ਜ਼ਿੰਮੇਵਾਰੀਆਂ ਦੇ ਨਾਲ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
IAS ਵਿਜੇਂਦਰ ਕੁਮਾਰ ਨੂੰ ਪੁਰਾਣੀ ਜ਼ਿੰਮੇਵਾਰੀ ਦੇ ਨਾਲ ਇੱਕ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਆਪਣੀ ਪੁਰਾਣੀ ਜ਼ਿੰਮੇਵਾਰੀ ਅਨੁਸਾਰ ਸਹਿਕਾਰਤਾ ਅਤੇ ਕਰਮਚਾਰੀ ਵਿਭਾਗ ਦੇ ਕੰਮ ਪਹਿਲਾਂ ਵਾਂਗ ਹੀ ਦੇਖਦੇ ਰਹਿਣਗੇ ਅਤੇ ਇਸ ਦੇ ਨਾਲ ਹੀ ਨਵੀਂ ਜ਼ਿੰਮੇਵਾਰੀ ਅਨੁਸਾਰ ਉਨ੍ਹਾਂ ਨੂੰ ਸੈਨਿਕ ਅਤੇ ਅਰਧ ਸੈਨਿਕ ਭਲਾਈ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।
ਉੱਥੇ ਹੀ IAS ਦੁਯੰਤ ਕੁਮਾਰ ਬੇਹਰਾ ਨੂੰ ਵੀ ਪੁਰਾਣੀ ਜ਼ਿੰਮੇਵਾਰੀ ਦੇ ਨਾਲ ਇੱਕ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਆਪਣੀ ਪੁਰਾਣੀ ਜ਼ਿੰਮੇਵਾਰੀ ਅਨੁਸਾਰ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਜਨਰਲ ਦਾ ਅਹੁਦਾ ਵੀ ਸੰਭਾਲਦੇ ਰਹਿਣਗੇ। ਅਤੇ ਇਸ ਦੇ ਨਾਲ ਹੀ ਨਵੀਂ ਜ਼ਿੰਮੇਵਾਰੀ ਅਨੁਸਾਰ ਉਨ੍ਹਾਂ ਨੂੰ ਹਰਿਆਣਾ ਦੇ ਰਾਜਪਾਲ ਦਾ ਨਵਾਂ ਸਕੱਤਰ ਨਿਯੁਕਤ ਕੀਤਾ ਗਿਆ ਹੈ।







