ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਫੇਰ ਮੁਲਤਵੀ

19

ਮੋਹਾਲੀ, 13 ਅਗਸਤ 2025 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਮਜੀਠੀਆ ਦੀ ਦੀ ਜ਼ਮਾਨਤ ਅਰਜ਼ੀ ‘ਤੇ ਦੋ ਘੰਟਿਆਂ ਤੋਂ ਵੱਧ ਦਲੀਲਾਂ ਸੁਣਨ ਤੋਂ ਬਾਅਦ ਸੁਣਵਾਈ ਅਦਾਲਤ ਨੇ ਮੁੜ ਤੋਂ ਕੱਲ੍ਹ ਲਈ ਰਾਖਵੀਂ ਰੱਖ ਲਈ ਹੈ।

ਇਸ ਮੌਕੇ ਅਦਾਲਤ ਵਿਖੇ ਸਰਕਾਰੀ ਧਿਰ ਦੀ ਤਰਫੋਂ ਵਿਸ਼ੇਸ਼ ਸਰਕਾਰੀ ਵਕੀਲ ਪ੍ਰੀਤ ਇੰਦਰ ਪਾਲ ਸਿੰਘ ਅਤੇ ਫੈਰੀ ਸੋਫਤ ਪੇਸ਼ ਹੋਏ, ਜਦਕਿ ਬਚਾਅ ਧਿਰ ਦੀ ਤਰਫ ਤੋਂ ਵਕੀਲ ਡੀ. ਐਸ. ਸੋਬਤੀ, ਐੱਚ. ਐਸ. ਧਨੋਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਅਗਵਾਈ ਕੀਤੀ।

ਜ਼ਿਕਰਯੋਗ ਹੈ ਕਿ ਅਦਾਲਤ ਨੇ ਦੋਵਾਂ ਧਿਰਾਂ ਨੂੰ ਇਸ ਮਾਮਲੇ ਉਤੇ ਕੱਲ੍ਹ ਨੂੰ ਦਲੀਲਾਂ ਖਤਮ ਕਰਨ ਲਈ ਕਿਹਾ ਹੈ ਤਾਂ ਜੋ ਅਦਾਲਤ ਉਕਤ ਮਾਮਲੇ ਉਤੇ ਫੈਸਲਾ ਸੁਣਾ ਸਕੇ। ਅਦਾਲਤ ਵਿਖੇ ਸੁਣਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਵੀ ਮੌਜੂਦ ਰਹੇ।