ਪੰਜਾਬ ਦੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੇ ਕੀਤੀ ਹੜਤਾਲ, ਮੰਗਾਂ ਨਾ ਮੰਨਣ ਤੱਕ ਜਾਰੀ ਰੱਖਣ ਦਾ ਕੀਤਾ ਐਲਾਨ

On: ਅਗਸਤ 14, 2025 9:52 ਪੂਃ ਦੁਃ
Follow Us:
---Advertisement---

ਲੁਧਿਆਣਾ, 14 ਅਗਸਤ 2025 – ਪੰਜਾਬ ਭਰ ਵਿੱਚ ਬਿਜਲੀ ਵਿਭਾਗ ਦੇ ਕਰਮਚਾਰੀ ਅਤੇ JE ਲੈਵਲ ਤੱਕ ਦੇ ਅਧਿਕਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸਮੂਹਿਕ ਛੁੱਟੀ ‘ਤੇ ਚਲੇ ਗਏ ਹਨ। ਸਰਕਾਰ ਨਾਲ ਹੋਈਆਂ ਮੈਰਾਥਨ ਮੀਟਿੰਗਾਂ ਦੇ ਬਾਵਜੂਦ ਕੋਈ ਹੱਲ ਨਾ ਨਿਕਲਣ ਤੋਂ ਬਾਅਦ ਕਰਮਚਾਰੀਆਂ ਨੇ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਹੋਇਆ ਸੀ ਅਤੇ ਕਰਮਚਾਰੀ ਪਿਛਲੇ ਤਿੰਨ ਦਿਨ ਤੋਂ ਹੜਤਾਲ ‘ਤੇ ਹਨ। ਕਰਮਚਾਰੀਆਂ ਵੱਲੋਂ ਇਸ ਹੜਤਾਲ ਦਾ ਐਲਾਨ 11 ਤੋਂ 13 ਅਗਸਤ ਤੱਕ ਕੀਤਾ ਹੋਇਆ ਸੀ, ਪਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਹੁੰਦਾ ਦੇਖ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੇ ਇਸ ਹੜਤਾਲ ‘ਚ ਦੋ ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਕਰਮਚਾਰੀ 14 ਅਤੇ 15 ਅਗਸਤ ਨੂੰ ਵੀ ਹੜਤਾਲ ‘ਤੇ ਰਹਿਣਗੇ।

ਯੂਨੀਅਨ ਆਗੂਆਂ ਨੇ ਕਿਹਾ ਕਿ ਇਸ ਸਮੇਂ ਦੌਰਾਨ ਬਿਜਲੀ ਦਫਤਰਾਂ ਵਿਚ ਕੰਮ ਪੂਰੀ ਤਰ੍ਹਾਂ ਬੰਦ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕੱਢਿਆ ਜਾਵੇਗਾ। ਇਸ ਦੌਰਾਨ ਜੇਈ, ਲਾਈਨਮੈਨ, ਕਲਰਕ ਸਮੇਤ ਸਾਰੇ ਕਰਮਚਾਰੀ ਛੁੱਟੀ ’ਤੇ ਰਹਿਣਗੇ, ਜਿਸ ਕਾਰਨ ਬਿਜਲੀ ਗੁੱਲ ਹੋਣ ਦੀ ਸੂਰਤ ਵਿੱਚ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਰਘਵੀਰ ਸਿੰਘ ਰਾਮਗੜ੍ਹ, ਰਛਪਾਲ ਸਿੰਘ ਪਾਲੀ, ਕੇਵਲ ਸਿੰਘ ਬਨਵੈਤ, ਸਤੀਸ਼ ਭਾਰਦਵਾਜ ਅਤੇ ਪਲਵ ਜੈਨ ਨੇ ਦੱਸਿਆ ਕਿ ਪੰਜਾਬ (Punjab) ਸਰਕਾਰ, ਬਿਜਲੀ ਮੰਤਰੀ ਅਤੇ ਮੈਨੇਜਮੈਂਟ ਵੱਲੋਂ ਮੰਨੀਆਂ ਮੰਗਾਂ ਦਾ ਕੋਈ ਵੀ ਨੋਟੀਫਿਕੇਸ਼ਨ ਨਾ ਜਾਰੀ ਕੀਤੇ ਜਾਣ ਦੇ ਕਾਰਨ ਮੁਲਾਜਮਾਂ ਦਾ ਰੋਸ ਹੋਰ ਵਧ ਗਿਆ ਹੈ। ਉਨ੍ਹਾਂ ਸਾਰੇ ਬਿਜਲੀ ਮੁਲਾਜਮਾਂ ਨੂੰ ਸੰਘਰਸ਼ ‘ਚ ਉਦੋਂ ਤੱਕ ਡਟੇ ਰਹਿਣ ਲਈ ਕਿਹਾ ਜਦੋਂ ਤੱਕ ਮੰਨੀਆਂ ਹੋਈਆਂ ਮੰਗਾਂ ਦਾ ਸਰਕੂਲਰ ਜਾਰੀ ਨਹੀਂ ਜਾਂਦੇ।

ਉਧਰ ਬਿਜਲੀ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮੂਹਿਕ ਛੁੱਟੀ ’ਤੇ ਗਏ ਕਰਮਚਾਰੀਆਂ ਨੂੰ ਕੰਮ ’ਤੇ ਵਾਪਸ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਹੱਲ ਇਕੱਠੇ ਬੈਠ ਕੇ ਲੱਭਣਾ ਚਾਹੀਦਾ ਹੈ।

Join WhatsApp

Join Now

Join Telegram

Join Now

Leave a Comment