ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਪੰਜਾਬ ਕੈਬਨਿਟ ਨੇ ਲਿਆ ਵੱਡਾ ਫ਼ੈਸਲਾ

On: ਅਗਸਤ 14, 2025 1:50 ਬਾਃ ਦੁਃ
Follow Us:
---Advertisement---

ਚੰਡੀਗੜ੍ਹ ——- ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ਵਿੱਚ ਇੱਕ ਮਹੱਤਵਪੂਰਣ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ (ਰੱਦ) ਕਰ ਦਿੱਤਾ ਹੈ। ਅੱਜ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ।

ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ ’ਤੇ ਹੋਈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਲਦੀ ਹੀ ਇਸ ਸੰਬੰਧੀ ਇਕ ਪ੍ਰੈਸ ਕਾਨਫ਼ਰੰਸ ਕਰਨਗੇ। ਹਾਲ ਹੀ ਵਿਚ ਸਰਕਾਰ ਨੇ ਨੀਤੀ ਵਾਪਸ ਲੈਣ ਦਾ ਐਲਾਨ ਕੀਤਾ ਸੀ।

ਲੰਮੇ ਸਮੇਂ ਤੋਂ ਕਿਸਾਨ ਇਸ ਪਾਲਿਸੀ ਦਾ ਵਿਰੋਧ ਕਰ ਰਹੇ ਸਨ ਅਤੇ ਇਸਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਸਨ ਅਤੇ ਉਨ੍ਹਾਂ ਵੱਲੋਂ ਵੱਡੇ ਪੱਧਰ ‘ਤੇ ਸਰਕਾਰ ਦਾ ਇਸ ਨੀਤੀ ਖਿਲਾਫ ਵਿਰੋਧ ਕੀਤਾ ਜਾ ਰਿਹਾ ਸੀ।

Join WhatsApp

Join Now

Join Telegram

Join Now

Leave a Comment