ਬੀਜੇਪੀ ਪੰਜਾਬ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਸਦਮਾ, ਵੱਡੇ ਭਰਾ ਦਾ ਦੇਹਾਂਤ

15

ਚੰਡੀਗੜ੍ਹ —– ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਬੀਤੇ ਦਿਨ ਅਕਾਲ ਚਲਾਣਾ ਕਰ ਗਏ।

ਜਾਣਕਾਰੀ ਮਿਲੀ ਹੈ ਕਿ ਆਰ. ਪੀ. ਸ਼ਰਮਾ (63) ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਤੇ ਉਨ੍ਹਾਂ ਦਾ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪਿਛਲੇ 15 ਦਿਨਾਂ ਤੋਂ ਇਲਾਜ ਚੱਲ ਰਿਹਾ ਸੀ ਅਤੇ ਤਿੰਨ ਦਿਨਾਂ ਤੋਂ ਆਈ.ਸੀ.ਯੂ. ਵਿਚ ਸਨ।

ਪਾਵਰ ਗ੍ਰਿਡ ਤੋਂ ਏ.ਜੀ.ਐਮ. ਦੇ ਅਹੁਦੇ ਤੋਂ ਰਿਟਾਇਰ ਹੋਏ ਆਰ.ਪੀ. ਸ਼ਰਮਾ ਦਾ ਅਸ਼ਵਨੀ ਸ਼ਰਮਾ ਦੀ ਜ਼ਿੰਦਗੀ ਵਿਚ ਅਹਿਮ ਰੋਲ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ 29 ਅਗਸਤ ਨੂੰ ਸਵੇਰੇ 11 ਵਜੇ ਪਠਾਨਕੋਟ ਦੇ ਸਿਵਲ ਹਸਪਤਾਲ ਦੇ ਨੇੜੇ ਵਾਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।