ਪੰਜਾਬ ਪੁਲਿਸ ਨੇ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

On: ਅਗਸਤ 28, 2025 6:55 ਬਾਃ ਦੁਃ
Follow Us:
---Advertisement---

– ‘ਯੁੱਧ ਨਸ਼ਿਆਂ ਵਿਰੁੱਧ’ ਦੇ 180ਵੇਂ ਦਿਨ ਪੰਜਾਬ ਪੁਲਿਸ ਵੱਲੋਂ 84 ਨਸ਼ਾ ਤਸਕਰ ਕਾਬੂ; 1.8 ਕਿਲੋ ਹੈਰੋਇਨ ਬਰਾਮਦ

– ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 58 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ —– ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ 180ਵੇਂ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਵਿਸ਼ੇਸ਼ ਪੁਲਿਸ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਰਾਜ ਦੇ ਲਗਭਗ 138 ਰੇਲਵੇ ਸਟੇਸ਼ਨਾਂ ‘ਤੇ ਚਲਾਏ ਇਸ ਆਪ੍ਰੇਸ਼ਨ ਦੌਰਾਨ ਲਗਭਗ 1189 ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ 7 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਕਾਬੂ ਵੀ ਕੀਤਾ ਗਿਆ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖੀ ਹੈ, ਜਿਸ ਵਿੱਚ ਅੱਜ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 24 ਕਿਲੋ ਭੁੱਕੀ ਅਤੇ 5400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 180 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 27,508 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 58 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Join WhatsApp

Join Now

Join Telegram

Join Now

Leave a Comment