ਕੇਜਰੀਵਾਲ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

On: ਸਤੰਬਰ 4, 2025 9:12 ਪੂਃ ਦੁਃ
Follow Us:
---Advertisement---

ਚੰਡੀਗੜ੍ਹ —- ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆ ਰਹੇ ਹਨ। ਉਹ ਪੰਜਾਬ ਆ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ, ਰਾਹਤ ਕਾਰਜਾਂ ਦਾ ਸਿੱਧਾ ਜਾਇਜ਼ਾ ਲੈਣਗੇ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣਗੇ।

ਪੰਜਾਬ ਦੇ ਲਗਪਗ ਜ਼ਿਆਦਾਤਰ ਵੇਲੇ ਹੜ੍ਹਾਂ ਜਾਂ ਮੀਂਹ ਦੇ ਪਾਣੀ ਨਾਲ ਜੂਝ ਰਹੇ ਹਨ। ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ, ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ, ਅਤੇ ਜੀਵਨ ਨੂੰ ਦੁਬਾਰਾ ਆਮ ਬਣਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪੰਜਾਬ ਸਰਕਾਰ ਦੇ ਲਗਭਗ ਸਾਰੇ ਹੀ ਕੈਬਨਿਟ ਮੰਤਰੀ ਤੇ ਵਿਧਾਇਕ ਰੋਜ਼ਾਨਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਚਰ ਰਹੇ ਹਨ ਤੇ ਲੋਕਾਂ ਦੀ ਹਰ ਸੰਭਵ ਸਹਾਇਤਾ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਇਨ੍ਹਾਂ ਇਲਾਕਿਆਂ ਦਾ ਦੌਰਾ ਕਰਨਗੇ।

Join WhatsApp

Join Now

Join Telegram

Join Now

Leave a Comment