ਚੰਡੀਗੜ੍ਹ —— ਅੱਜ ਸ਼ਾਮ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ ਹੋ ਗਈ ਹੈ ਹੈ। ਇਹ ਮੀਟਿੰਗ ਅੱਜ ਸ਼ਾਮ 4 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਣੀ ਸੀ। ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਖ਼ਰਾਬ ਸਿਹਤ ਨੂੰ ਵੇਖਦਿਆਂ ਇਹ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਮੀਟਿੰਗ ਦੀ ਨਵੀਂ ਤਾਰੀਖ਼ ਦਾ ਐਲਾਨ ਜਲਦ ਹੀ ਕੀਤਾ ਜਾਵੇਗਾ।
ਅੱਜ ਦੀ ਕੈਬਨਿਟ ਮੀਟਿੰਗ ‘ਚ ਮੁੱਖ ਮੰਤਰੀ ਮਾਨ ਨੇ ਪੰਜਾਬ ਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕਰਨੀ ਸੀ। ਪੰਜਾਬ ਵਿੱਚ ਹੜ੍ਹਾਂ ਕਾਰਨ ਬਹੁਤ ਤਬਾਹੀ ਮਚੀ ਹੋਈ ਹੈ। ਹੁਣ ਤੱਕ 43 ਲੋਕਾਂ ਦੀ ਮੌਤ ਹੋ ਚੁੱਕੀ ਹੈ। 23 ਜ਼ਿਲ੍ਹਿਆਂ ਦੇ 1902 ਤੋਂ ਵੱਧ ਪਿੰਡ ਪਾਣੀ ਤੋਂ ਪ੍ਰਭਾਵਿਤ ਹਨ, ਜਿਸ ਨਾਲ 3.84 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।