ਪੰਜਾਬ ਸਰਕਾਰ ਨੇ ਕੱਲ੍ਹ ਤੋਂ ਸਕੂਲ ਅਤੇ ਕਾਲਜ ਖੋਲ੍ਹਣ ਨੂੰ ਲੈ ਕੇ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ

On: ਸਤੰਬਰ 7, 2025 12:20 ਬਾਃ ਦੁਃ
Follow Us:
---Advertisement---

ਚੰਡੀਗੜ੍ਹ —— ਪੰਜਾਬ ਦੇ ਸਾਰੇ ਸਕੂਲ ਅਤੇ ਕਾਲਜ ਕੱਲ੍ਹ 8 ਸਤੰਬਰ ਤੋਂ ਆਮ ਵਾਂਗ ਖੁੱਲ੍ਹਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਸਾਂਝੀ ਕੀਤੀ ਹੈ। ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ, 8 ਸਤੰਬਰ ਨੂੰ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਪਰ ਅਧਿਆਪਕਾਂ ਨੂੰ ਸਕੂਲ ਆ ਕੇ ਇੱਥੇ ਸਫਾਈ ਦਾ ਕੰਮ ਕਰਨਾ ਪਵੇਗਾ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲ੍ਹਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ ਸਾਂਝੀਆਂ ਕੀਤੀਆਂ ਹਨ।

1. ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।

2. ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।

3. 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।

4. ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ।

5. 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ।

Join WhatsApp

Join Now

Join Telegram

Join Now

Leave a Comment