ਚੰਡੀਗੜ੍ਹ —– ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ। ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਕੱਲ੍ਹ (8 ਸਤੰਬਰ ਨੂੰ) ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ, ਜੋ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣਗੇ ਕਿਉਂਕਿ ਉਹ ਅਜੇ ਵੀ ਹਸਪਤਾਲ ਵਿੱਚ ਦਾਖਲ ਹਨ ਅਤੇ ਪੂਰੀ ਤਰ੍ਹਾਂ ਠੀਕ ਨਹੀਂ ਹੋਏ ਹਨ। ਪਿਛਲੀ ਮੀਟਿੰਗ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਨ ਕਾਰਨ ਰੱਦ ਕੀਤੀ ਗਈ ਸੀ