Big Breaking: PM ਮੋਦੀ ਵੱਲੋਂ ਪੰਜਾਬ ਲਈ ਰਾਹਤ ਪੈਕੇਜ ਦਾ ਐਲਾਨ

On: ਸਤੰਬਰ 9, 2025 6:14 ਬਾਃ ਦੁਃ
Follow Us:
---Advertisement---

ਗੁਰਦਾਸਪੁਰ —— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਰਾਹਤ ਪੈਕੇਜ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰ ਵੱਲੋਂ ਪੰਜਾਬ ਨੂੰ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਦਿੱਤਾ ਜਾਵੇਗਾ। ਹੜ੍ਹਾਂ ਕਾਰਨ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।

PM ਮੋਦੀ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੇ ਕੈਬਨਿਟ ਮੰਤਰੀਆਂ ਤੇ ਅਧਿਕਾਰੀਆਂ ਅਤੇ ਭਾਜਪਾ ਦੇ ਆਗੂਆਂ ਦੇ ਨਾਲ ਮੀਟਿੰਗ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਸੀਂ ਇਸ ਔਖੀ ਘੜੀ ਵਿਚ ਲੋਕਾਂ ਦੇ ਨਾਲ ਖੜ੍ਹੇ ਹਾਂ।

Join WhatsApp

Join Now

Join Telegram

Join Now

Leave a Comment