ਪਟਿਆਲਾ ਵਿੱਚ ਬੱਸ ਪਲਟੀ: 130 ਸਵਾਰੀਆਂ ਸਨ ਸਵਾਰ

On: ਸਤੰਬਰ 11, 2025 11:20 ਪੂਃ ਦੁਃ
Follow Us:
---Advertisement---

– ਬੇਕਾਬੂ ਬੱਸ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਪਲਟੀ: 130 ਯਾਤਰੀ ਸਨ ਸਵਾਰ
– 15 ਤੋਂ 20 ਯਾਤਰੀ ਜ਼ਖਮੀ, ਲੋਕਾਂ ਨੇ ਹਸਪਤਾਲ ਪਹੁੰਚਾਇਆ

ਪਟਿਆਲਾ —– ਪਟਿਆਲਾ ਵਿੱਚ ਵੀਰਵਾਰ ਸਵੇਰੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੀ ਇੱਕ ਬੱਸ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਬੱਸ ਦਰੱਖਤ ਨਾਲ ਟਕਰਾ ਗਈ ਅਤੇ ਇਸ ਤੋਂ ਬਾਅਦ ਦਰੱਖਤ ਵੀ ਬੱਸ ‘ਤੇ ਡਿੱਗ ਗਿਆ। ਜਿਸ ਕਾਰਨ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਚੀਕ-ਚਿਹਾੜਾ ਮਚ ਗਿਆ।

ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਦੀ ਭੀੜ ਮੌਕੇ ‘ਤੇ ਇਕੱਠੀ ਹੋ ਗਈ। ਜਿਨ੍ਹਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਵਿੱਚ 15 ਤੋਂ 20 ਸਵਾਰੀਆਂ ਜ਼ਖਮੀ ਹੋਈਆਂ। ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਹਾਦਸੇ ਨਾਲ ਸਬੰਧਤ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬੱਸ ਵਿੱਚ ਸਮਰੱਥਾ ਤੋਂ ਵੱਧ 130 ਤੋਂ ਵੱਧ ਯਾਤਰੀ ਸਨ। ਹਾਦਸੇ ਵਿੱਚ ਕਈ ਲੋਕਾਂ ਦੀਆਂ ਲੱਤਾਂ ਟੁੱਟ ਗਈਆਂ ਹਨ। ਜ਼ਖਮੀਆਂ ਨੂੰ ਉੱਥੋਂ ਲੰਘ ਰਹੇ ਲੋਕਾਂ ਅਤੇ ਐਂਬੂਲੈਂਸਾਂ ਰਾਹੀਂ ਹਸਪਤਾਲ ਲਿਜਾਇਆ ਗਿਆ।

Join WhatsApp

Join Now

Join Telegram

Join Now

Leave a Comment