ਚੰਡੀਗੜ੍ਹ
ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਅਦਾਲਤ ਦੇ ਵੱਲੋਂ ਚਾਰ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਕੋਰਟ ਨੇ ਲਾਲਪੁਰਾ ਸਮੇਤ ਚਾਰ ਹੋਰ ਮੁਲਜ਼ਮਾਂ ਨੂੰ ਦੋਸ਼ੀ ਕਰਾਰਿਆ ਸੀ।
ਦੱਸ ਦਈਏ ਕਿ ਮੈਰਿਜ ਪੈਲੇਸ ਵਿੱਚ ਇੱਕ ਕੁੜੀ ਨਾਲ ਛੇੜਛਾੜ ਅਤੇ ਕੁੱਟਮਾਰ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ 4 ਸਾਲ ਦੀ ਸਜ਼ਾ ਸੁਣਾਈ ਗਈ ਹੈ।
ਹਾਲਾਂਕਿ ਮਾਰਚ 2013 ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਉਹ ਛੇ ਮਹੀਨੇ ਜੇਲ੍ਹ ਵਿੱਚ ਰਹਿ ਚੁੱਕਾ ਹੈ।
ਉਸਮਾਂ ਪਿੰਡ ਦੀ ਇੱਕ ਮੁਟਿਆਰ, ਜੋ 3 ਮਾਰਚ, 2013 ਨੂੰ ਆਪਣੇ ਪਰਿਵਾਰ ਨਾਲ ਆਪਣੇ ਚਚੇਰੇ ਭਰਾ ਦੇ ਵਿਆਹ ਵਿੱਚ ਸ਼ਾਮਲ ਹੋਣ ਗਈ ਸੀ।
ਜਿਸ ਦੀ ਸ਼ਿਕਾਇਤ ‘ਤੇ ਸਿਟੀ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 69 ਦੇ ਸਾਰੇ 11 ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਸਜ਼ਾ ਸੁਣਾਈ ਜਾਣੀ ਹੈ। ਸਾਬਕਾ ਫੌਜੀ ਮਨਜਿੰਦਰ ਸਿੰਘ ਲਾਲਪੁਰਾ ਵੀ ਆਪਣੇ ਸਮੇਂ ਵਿੱਚ ਇੱਕ ਸ਼ਾਰਪਸ਼ੂਟਰ ਸੀ।
ਇਹੀ ਕਾਰਨ ਹੈ ਕਿ ਇੱਕ ਵਿਧਾਇਕ ਹੋਣ ਦੇ ਨਾਤੇ ਉਸਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਰਾਜਨੀਤਿਕ ਤੌਰ ‘ਤੇ ਨਿਸ਼ਾਨਾ ਬਣਾਇਆ, ਜੋ ਹੁਣ ਵਿਧਾਇਕ ‘ਤੇ ਭਾਰੀ ਸਾਬਤ ਹੋ ਰਿਹਾ ਹੈ।