ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ PPSE ਦੇ 2 ਅਧਿਕਾਰਤ ਮੈਂਬਰਾਂ ਨਿਯੁਕਤ

On: ਸਤੰਬਰ 13, 2025 3:45 ਬਾਃ ਦੁਃ
Follow Us:
---Advertisement---

 

ਚੰਡੀਗੜ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਸੇਵਾ ਕਮਿਸਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ।

ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਕਮਿਸਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਅਤੇ ਸਰਬਜੀਤ ਸਿੰਘ ਧਾਲੀਵਾਲ ਨੂੰ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫਾਦਾਰੀ ਦੀ ਸਹੁੰ ਚੁਕਾਈ ਗਈ।

ਮੋਗਾ ਦੇ ਰਹਿਣ ਵਾਲੇ ਸੰਜੇ ਗਰਗ ਸੇਵਾਮੁਕਤ ਪ੍ਰਿੰਸੀਪਲ ਜ਼ਿਲਾ ਅਤੇ ਸੈਸਨ ਜੱਜ ਅਤੇ ਮੋਹਾਲੀ ਦੇ ਸਰਬਜੀਤ ਸਿੰਘ ਧਾਲੀਵਾਲ ਸੇਵਾਮੁਕਤ ਜ਼ਿਲਾ ਅਤੇ ਸੈਸਨ ਜੱਜ ਵਜੋਂ ਸੇਵਾ ਨਿਭਾ ਚੁੱਕੇ ਹਨ।

ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਦਾ ਸੰਚਾਲਨ ਕੀਤਾ।

ਇਸ ਸਹੁੰ ਚੁੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ, ਚੇਅਰਮੈਨ ਪੀਪੀਐਸਸੀ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਅਤੇ ਨਵ-ਨਿਯੁਕਤ ਮੈਂਬਰਾਂ ਦੇ ਪਰਿਵਾਰਕ ਮੈਂਬਰ ਅਤੇ ਸੁਭਚਿੰਤਕ ਸਾਮਲ ਸਨ।

 

Join WhatsApp

Join Now

Join Telegram

Join Now

Leave a Comment