ਜਲੰਧਰ :
ਅਕਾਲੀ ਆਗੂ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੀ ਭਿਆਨਕ ਸੜਕ ਹਾਦਸੇ ਚ ਮੌਤ ਹੋ ਗਈ। ਹਾਦਸੇ ਦੌਰਾਨ ਕਾਰਾਂ ਦੇ ਏਅਰ ਬੈਲੂਨ ਖੁੱਲ੍ਹ ਗਏ, ਹਾਲਾਂਕਿ ਇਸ ਦੌਰਾਨ ਦੋ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।
ਇਨ੍ਹਾਂ ਨੌਜਵਾਨਾਂ ’ਚੋਂ ਇਕ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਥਾਣਾ 6 ਦੀ ਪੁਲਿਸ ਦੇਰ ਰਾਤ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਕੇ ਕ੍ਰੇਟਾ ਕਾਰ ਚਾਲਕ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਸੀ।
ਜਾਣਕਾਰੀ ਦਿੰਦੇ ਹੋਏ ਥਾਣਾ 6 ਦੇ ਏਐੱਸਆਈ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਰਾਹੀਂ ਸੂਚਨਾ ਮਿਲੀ ਸੀ ਕਿ ਮਾਤਾ ਰਾਣੀ ਚੌਕ ਨੇੜੇ ਇਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਸਵਾਰ ਨੌਜਵਾਨ ਆਪਣੇ ਪਰਿਵਾਰ ਨਾਲ ਮਾਡਲ ਟਾਊਨ ਮਾਰਕੀਟ ਰਾਹੀਂ ਮਾਤਾ ਰਾਣੀ ਚੌਕ ਵੱਲ ਤੇਜ਼ ਰਫ਼ਤਾਰ ਨਾਲ ਜਾ ਰਿਹਾ ਸੀ।
ਇਸ ਦੌਰਾਨ ਇਸ ਨੇ ਸਾਹਮਣੇ ਤੋਂ ਆ ਰਹੀ ਇਕ ਫਾਰਚੂਨਰ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਦੋ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਤੇ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। jagran