ਚੰਡੀਗੜ੍ਹ ——— ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਪੰਜਾਬ ਦੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਤੱਤਾਂ ਨੂੰ ਆਪਣੀਆਂ ਗਤੀਵਿਧੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਨੁਕਸਾਨ ਪਹੁੰਚਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਗੈਂਗਸਟਰ ਸੂਬੇ ਦੇ ਕਿਸੇ ਵੀ ਨਿਵਾਸੀ ਨੂੰ ਨੁਕਸਾਨ ਪਹੁੰਚਾਉਂਦਾ ਹੈ ਜਾਂ ਕੋਈ ਹੋਰ ਅਪਰਾਧ ਕਰਦਾ ਹੈ ਤਾਂ ਉਸ ਨੂੰ ਸਪੱਸ਼ਟ ਤੌਰ ‘ਤੇ ਸਮਝ ਲੈਣਾ ਚਾਹੀਦਾ ਹੈ ਕਿ ਉਸ ਨੂੰ ਢੁਕਵਾਂ ਸਬਕ ਸਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਗੈਂਗਸਟਰਾਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਵਿੱਚ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਹਰ ਕੀਮਤ ‘ਤੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।







