ਚੰਡੀਗੜ੍ਹ —— ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਦੱਸ ਦਈਏ ਕਿ ਫਿਲਹਾਲ ਜੁਡੀਸ਼ੀਅਲ ਰਿਮਾਂਡ ਤਹਿਤ ਮਜੀਠੀਆ ਨਾਭਾ ਦੀ ਜ਼ੇਲ੍ਹ ਵਿਚ ਪਿਛਲੇ 5 ਮਹੀਨਿਆਂ ਤੋਂ ਬੰਦ ਹਨ। ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਛਾਪੇਮਾਰੀ ਦੌਰਾਨ ਵਿਜੀਲੈਂਸ ਟੀਮ ਨੇ ਡਿਜੀਟਲ ਡਿਵਾਈਸਾਂ, ਜਾਇਦਾਦ ਦੇ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਸਨ। ਇਸ ਮਾਮਲੇ ‘ਚ ਵਿਜੀਲੈਂਸ ਵਿਭਾਗ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਪਹਿਲਾਂ ਹੀ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ।







