ਅਮਰੀਕਾ ਵੱਲੋਂ ਭਾਰਤੀਆਂ ਦੀ ਵਤਨ ਵਾਪਸੀ: ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

On: ਫਰਵਰੀ 18, 2025 8:47 ਪੂਃ ਦੁਃ
Follow Us:
---Advertisement---

ਅਮਰੀਕਾ ਵੱਲੋਂ ਭਾਰਤੀਆਂ ਦੀ ਵਤਨ ਵਾਪਸੀ: ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਚੰਡੀਗੜ – ਸੰਯੁਕਤ ਰਾਜ ਅਮਰੀਕਾ ਤੋਂ ਪੰਜਾਬ ਦੇ ਭਾਰਤੀ ਨਾਗਰਿਕਾਂ ਦੀ ਵਤਨ ਵਾਪਸੀ ਤੋਂ ਬਾਅਦ ਉੱਭਰੇ ਗੈਰ-ਕਾਨੂੰਨੀ ਮਨੁੱਖੀ ਤਸਕਰੀ ਅਤੇ ਗੈਰ-ਕਾਨੂੰਨੀ ਪ੍ਰਵਾਸ ਦੇ ਮੁੱਦਿਆਂ ਦੀ ਗੰਭੀਰ ਜਾਂਚ ਲਈ, ਪੰਜਾਬ ਪੁਲਿਸ ਨੇ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਐਲਾਨ ਕੀਤਾ ਕਿ ਇਸ ਐਸ.ਆਈ.ਟੀ. ਦੀ ਅਗਵਾਈ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਐਨ.ਆਰ.ਆਈ. ਮਾਮਲੇ) ਪਰਵੀਨ ਸਿਨਹਾ ਕਰ ਰਹੇ ਹਨ। ਟੀਮ ਦੇ ਹੋਰ ਮੈਂਬਰਾਂ ਵਿੱਚ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਅੰਦਰੂਨੀ ਸੁਰੱਖਿਆ) ਸ਼ਿਵੇ ਕੁਮਾਰ ਵਰਮਾ, ਇੰਸਪੈਕਟਰ ਜਨਰਲ ਆਫ ਪੁਲਿਸ (ਪ੍ਰੋਵਿਜਨਿੰਗ) ਡਾ. ਐਸ. ਬੂਪਤੀ, ਅਤੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ (ਬਾਰਡਰ ਰੇਂਜ) ਸਤਿੰਦਰ ਸਿੰਘ ਸ਼ਾਮਲ ਹਨ।

ਇਹ ਵਿਸ਼ੇਸ਼ ਜਾਂਚ ਟੀਮ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਵਾਬਦੇਹ ਬਣਾਉਣ ਲਈ ਕੰਮ ਕਰੇਗੀ। ਡੀ.ਜੀ.ਪੀ. ਯਾਦਵ ਨੇ ਦੱਸਿਆ ਕਿ ਟੀਮ ਨੂੰ ਕਾਨੂੰਨ ਅਨੁਸਾਰ ਢੁਕਵੀਂ ਕਾਰਵਾਈ ਕਰਨ ਅਤੇ ਗੈਰ-ਕਾਨੂੰਨੀ ਪ੍ਰਵਾਸ ਜਾਂ ਮਨੁੱਖੀ ਤਸਕਰੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਟੀਮ ਨੂੰ ਜਾਂਚ ਦੌਰਾਨ ਹੋਰ ਪੁਲਿਸ ਅਧਿਕਾਰੀਆਂ ਦੀ ਸਹਾਇਤਾ ਲੈਣ ਦਾ ਅਧਿਕਾਰ ਹੈ ਅਤੇ ਉਹ ਸਬੰਧਤ ਸੀਨੀਅਰ ਪੁਲਿਸ ਸੁਪਰਡੈਂਟਾਂ ਜਾਂ ਪੁਲਿਸ ਕਮਿਸ਼ਨਰਾਂ ਨਾਲ ਤਾਲਮੇਲ ਬਣਾਈ ਰੱਖਣਗੇ, ਜਿਨ੍ਹਾਂ ਨੂੰ ਟੀਮ ਲਈ ਲੋੜੀਂਦੀ ਸਹਾਇਤਾ ਅਤੇ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਯਤਨ ਦਾ ਮੁੱਖ ਉਦੇਸ਼ ਗੈਰ-ਕਾਨੂੰਨੀ ਪ੍ਰਵਾਸ ਦੀ ਵਿਆਪਕ ਅਤੇ ਪ੍ਰਭਾਵਸ਼ਾਲੀ ਜਾਂਚ ਨੂੰ ਯਕੀਨੀ ਬਣਾਉਣਾ ਹੈ। ਐਸ.ਆਈ.ਟੀ. ਨੂੰ ਤੱਥਾਂ ਦੀ ਖੋਜਬੀਨ ਕਰਨ, ਜਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਗੈਰ-ਕਾਨੂੰਨੀ ਪ੍ਰਵਾਸ ਨਾਲ ਨਜਿੱਠਣ ਲਈ ਢੁਕਵੇਂ ਤਰੀਕਿਆਂ ਦੀ ਸਿਫਾਰਸ਼ ਕਰਨ ਦਾ ਕੰਮ ਸੌਂਪਿਆ ਗਿਆ ਹੈ।

Join WhatsApp

Join Now

Join Telegram

Join Now

Leave a Comment