ਮੋਗਾ:
ਪੰਜਾਬ ਦੇ ਵਿੱਚ ਭਿਆਨਕ ਸੜਕ ਹਾਦਸਾ ਵਾਪਰਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਨਿਹਾਲ ਸਿੰਘ ਵਾਲਾ ਤੋਂ ਬਾਘਾਪੁਰਾਣਾ ਰੋਡ ‘ਤੇ ਦੇਰ ਰਾਤ ਵਾਪਰੇ ਸੜਕ ਹਾਦਸੇ ਵਿਚ ਪਤੀ-ਪਤਨੀ ਦੀ ਦਰਦਨਾਕ ਮੌਤ ਹੋਣ ਦਾ ਪਤਾ ਲੱਗਾ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਤੀ-ਪਤਨੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਪਿੰਡ ਮਾਣੂੰਕੇ ਵਿਖੇ ਜਾ ਰਹੇ ਸਨ।
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਨਿਹਾਲ ਸਿੰਘ ਵਾਲਾ ਤੋਂ ਬਾਘਾਪੁਰਾਣਾ ਰੋਡ ‘ਤੇ ਪਾਈਪਾਂ ਨਾਲ ਭਰੀ ਟਰੈਕਟਰ-ਟਰਾਲੀ ਪਲਟ ਗਈ।
ਇਸ ਘਟਨਾ ਵਿਚ ਪਿੰਡ ਮਾਣੂੰਕੇ ਦੇ ਹਰਜੀਤ ਕੁਮਾਰ ਸ਼ਰਮਾ ਅਤੇ ਉਨ੍ਹਾਂ ਦੀ ਧਰਮਪਤਨੀ ਜਿਨ੍ਹਾਂ ਦੀ ਟਰਾਲੀ ਹੇਠਾਂ ਆਉਣ ਕਾਰਨ ਮੌਤ ਹੋ ਗਈ।
ਸਥਾਨਕ ਰਾਹਗੀਰਾਂ ਨੇ ਬੜੀ ਮੁਸ਼ਕਲ ਨਾਲ ਦੋਵਾਂ ਨੂੰ ਟਰਾਲੀ ਹੇਠੋਂ ਬਾਹਰ ਕੱਢਿਆ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਪਸਰ ਗਈ।