CM ਭਗਵੰਤ ਮਾਨ ਨੇ 497 ਨਵੇਂ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵੱਡਾ ਫੈਸਲਾ ਲੈਂਦਿਆਂ 497 ਨਵੇਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪ ਦਿੱਤੇ। ਇਹ ਨੌਕਰੀਆਂ ਜਲ ਸਪਲਾਈ, ਸਕੂਲ ਸਿੱਖਿਆ, ਉੱਚ ਸਿੱਖਿਆ, ਪੇਂਡੂ ਵਿਕਾਸ, ਅਤੇ ਵਾਤਾਵਰਣ ਵਿਭਾਗਾਂ ਵਿੱਚ ਦਿੱਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ 50,892 ਨੌਕਰੀਆਂ ਦੇਣ ਦਾ ਮੀਲ ਪੱਥਰ ਪ੍ਰਾਪਤ ਕਰ ਲਿਆ ਹੈ। CM ਮਾਨ ਨੇ ਕਿਹਾ ਕਿ ਇਹ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਭਾਈ-ਭਤੀਜਾਵਾਦ ਜਾਂ ਭ੍ਰਿਸ਼ਟਾਚਾਰ ਨਹੀਂ ਹੋਣ ਦਿੱਤਾ ਗਿਆ।
ਉਨ੍ਹਾਂ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਸਰਕਾਰੀ ਨੌਕਰੀਆਂ ‘ਚ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਨਾਈ ਗਈ ਹੈ। ਉਨ੍ਹਾਂ ਅਗਲੇ ਦਿਨਾਂ ‘ਚ ਹੋਰ ਵੀ ਲੱਖਾਂ ਨੌਜਵਾਨਾਂ ਲਈ ਨਵੇਂ ਰੁਜ਼ਗਾਰ ਦੇ ਮੌਕੇ ਖੋਲ੍ਹਣ ਦੀ ਗੱਲ ਕੀਤੀ।