ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਉੱਚ ਪੱਧਰੀ ਮੀਟਿੰਗ, ਪੜ੍ਹੋ ਵੇਰਵਾ

On: ਅਗਸਤ 29, 2025 9:18 ਪੂਃ ਦੁਃ
Follow Us:
---Advertisement---

ਚੰਡੀਗੜ੍ਹ —– ਪੰਜਾਬ ਵਿੱਚ ਆਏ ਹੜ੍ਹਾਂ ਦੇ ਸੰਕਟ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਹਨ। ਉਨ੍ਹਾਂ ਵੱਲੋਂ ਹੜ੍ਹ ਪ੍ਰਬੰਧਨ ਅਤੇ ਰਾਹਤ ਕਾਰਜਾਂ ਨੂੰ ਤੇਜ਼ ਰਫ਼ਤਾਰ ਨਾਲ ਅੱਗੇ ਵਧਾਉਣ ਲਈ ਅੱਜ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਬੁਲਾਈ ਗਈ ਹੈ।

ਮੀਟਿੰਗ ਵਿੱਚ ਕੈਬਨਿਟ ਮੰਤਰੀਆਂ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਣਗੇ। ਮੁੱਖ ਮੰਤਰੀ ਇਸ ਦੌਰਾਨ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਬਚਾਵ ਅਤੇ ਰਾਹਤ ਕਦਮਾਂ ਦੀ ਵਿਸਥਾਰ ਨਾਲ ਸਮੀਖਿਆ ਕਰਨਗੇ।

ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸੁਰੱਖਿਆ, ਰਾਹਤ ਸਮੱਗਰੀ ਦੀ ਸਪਲਾਈ ਅਤੇ ਸਿਹਤ ਸਹੂਲਤਾਂ ਦੀ ਉਪਲਬਧਤਾ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਸਾਫ਼ ਕੀਤਾ ਹੈ ਕਿ ਕਿਸੇ ਵੀ ਸਥਿਤੀ ਵਿੱਚ ਲੋਕਾਂ ਨੂੰ ਇੱਕਲਾ ਨਹੀਂ ਛੱਡਿਆ ਜਾਵੇਗਾ ਅਤੇ ਹਰ ਸੰਭਵ ਮਦਦ ਉਨ੍ਹਾਂ ਤੱਕ ਪਹੁੰਚਾਈ ਜਾਵੇਗੀ। ਦੱਸ ਦਈਏ ਕਿ ਪਿਛਲੇ ਦੋ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਸਨ ਅਤੇ ਉਨ੍ਹਾਂ ਨੇ ਆਪਣਾ ਹੈਲੀਕਾਪਟਰ ਵੀ ਰਾਹਤ ਕਾਰਜਾਂ ਲਈ ਦੇ ਦਿੱਤਾ ਸੀ।

Join WhatsApp

Join Now

Join Telegram

Join Now

Leave a Comment