ਪੰਜਾਬ ਪੁਲਿਸ ਦਾ ਵੱਡਾ ਐਕਸ਼ਨ; ਨਕਲੀ IPS ਅਫ਼ਸਰ ਲੜਕੀ ਗ੍ਰਿਫਤਾਰ
ਚੰਡੀਗੜ੍ਹ :
ਪੰਜਾਬ ਵਿੱਚ ਇਕ ਵਾਰ ਨਕਲੀ ਲੜਕੀ ਅਫਸਰ ਖ਼ਿਲਾਫ਼ ਪੁਲਿਸ ਦਾ ਵੱਡਾ ਐਕਸ਼ਨ ਵੇਖਣ ਨੂੰ ਮਿਲਿਆ ਹੈ। ਜਾਣਕਾਰੀ ਅਨੁਸਾਰ, ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਅਜਿਹੀ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਪੁਲਿਸ ਦੀ ਵਰਦੀ ਵਿੱਚ ਸੀ ਅਤੇ ਆਪਣੇ ਆਪ ਨੂੰ ਆਈ.ਪੀ.ਐੱਸ. ਅਧਿਕਾਰੀ ਦੱਸ ਰਹੀ ਸੀ।
ਮੀਡੀਆ ਰਿਪੋਰਟਾਂ ਮੁਤਾਬਕ, ਥਾਣਾ ਭਿੱਖੀਵਿੰਡ ਦੇ ਮੁਖੀ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕੀਤੀ ਗਈ ਔਰਤ ਆਪਣੇ ਆਪ ਨੂੰ ਆਈ.ਪੀ.ਐੱਸ. ਅਫ਼ਸਰ ਦੱਸਣ ਦੀ ਕੋਸ਼ਿਸ਼ ਕਰ ਰਹੀ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਉਹ ਅਸਲ ਵਿੱਚ ਆਈ.ਪੀ.ਐੱਸ. ਅਧਿਕਾਰੀ ਨਹੀਂ ਸੀ।
ਪੁਲਿਸ ਨੇ ਉਸਦੇ ਖਿਲਾਫ ਪੁਲਿਸ ਦੀ ਵਰਦੀ ਪਾ ਕੇ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ।
ਏ.ਐੱਸ.ਆਈ. ਪ੍ਰਤਾਪ ਸਿੰਘ, ਜੋ ਇਸ ਕੇਸ ਦੀ ਅਗਲੀ ਜਾਂਚ ਕਰ ਰਹੇ ਹਨ, ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੀ ਗਈ ਔਰਤ ਦੀ ਪਛਾਣ ਸਿਮਰਜੀਤ ਕੌਰ ਵਜੋਂ ਹੋਈ ਹੈ ਅਤੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।