ਪੰਜਾਬ ਦੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ! ਇਸ ਪਿੰਡ ‘ਚ ਮੁੜ ਹੋਵੇਗੀ ਸਰਪੰਚ ਤੇ ਪੰਚਾਂ ਦੀ ਚੋਣ

26

ਪੰਜਾਬ ਦੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ! ਇਸ ਪਿੰਡ ‘ਚ ਮੁੜ ਹੋਵੇਗੀ ਸਰਪੰਚ ਤੇ ਪੰਚਾਂ ਦੀ ਚੋਣ

ਤਰਨਤਾਰਨ :
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮੂਸੇ ਕਲਾਂ ਦੇ ਸਰਪੰਚ ਅਤੇ ਪੰਚਾਂ ਦੀ ਚੋਣ ਮੁੜ ਕਰਵਾਉਣ ਦੇ ਰਾਜ ਚੋਣ ਕਮਿਸ਼ਨ ਵੱਲੋਂ ਹੁਕਮ ਜਾਰੀ ਕੀਤੇ ਹਨ।
ਇਸ ਪਿੰਡ ਵਿਚ ਹੁਣ 16 ਫਰਵਰੀ ਐਤਵਾਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੋਟਾਂ ਪੈਣ ਦੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਪੋਲਿੰਗ ਤੋਂ ਬਾਅਦ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ। ਜਦੋਕਿ 17 ਫਰਵਰੀ ਨੂੰ ਚੋਣ ਪ੍ਰਕਿਰਿਆ ਨੂੰ ਮੁਕੰਮਲ ਹੋਣ ਤੱਕ ਚੋਣ ਜਾਬਤਾ ਲਗਾ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਦੌਰਾਨ ਜ਼ਿਲ੍ਹੇ ਦੀ ਗ੍ਰਾਮ ਪੰਚਾਇਤ ਪਿੰਡ ਮੂਸੇ ਕਲਾਂ ਦੀ ਹੋਈ ਚੋਣ ਮੌਕੇ ਬੂਥ ਨੰਬਰ 80 ’ਤੇ ਕੁਝ ਵਿਅਕਤੀਆਂ ਵੱਲੋਂ ਬੈਲੇਟ ਪੇਪਰ ਖੋਹ ਕੇ ਪਾੜ੍ਹ ਦਿੱਤੇ ਗਏ ਸਨ।
ਇਸ ’ਤੇ ਕਾਰਵਾਈ ਕਰਦਿਆਂ ਰਾਜ ਚੋਣ ਕਮਿਸ਼ਨ ਨੇ ਗ੍ਰਾਮ ਪੰਚਾਇਤ ਮੂਸੇ ਕਲਾਂ ਵਿਚ ਸਰਪੰਚੀ ਅਤੇ ਪੰਚਾਂ ਦੀ ਚੋਣ ਦੁਬਾਰਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਸਿਰਫ਼ ਉਨ੍ਹਾਂ ਉਮੀਦਵਾਰਾਂ ਨੂੰ ਸਰਪੰਚ ਅਤੇ ਪੰਚਾਂ ਦੇ ਅਹੁਦੇ ਲਈ ਚੋਣ ਲੜਨ ਦੀ ਇਜਾਜ਼ਤ ਹੋਵੇਗੀ, ਜਿੰਨ੍ਹਾਂ ਦੇ ਨਾਂ ਰਿਟਰਨਿੰਗ ਅਫ਼ਸਰ ਵੱਲੋਂ 7 ਅਕਤੂਬਰ 2024 ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ, ਚੋਣ ਲੜ ਰਹੇ ਉਮੀਦਵਾਰਾਂ ਦੀ ਸੂਚੀ ਵਿਚ ਪ੍ਰਕਾਸ਼ਿਤ ਕੀਤੇ ਗਏ ਸਨ। ਉਨ੍ਹਾਂ ਕਿ ਚੋਣ ਕਮਿਸ਼ਨ ਵੱਲੋਂ ਗ੍ਰਾਮ ਪੰਚਾਇਤ ਮੂਸੇ ਕਲਾਂ ਦੇ ਅਧਿਕਾਰਤ ਖ਼ੇਤਰ ਵਿਚ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਆਦਰਸ਼ ਚੋਣ ਜਾਬਤਾ ਲਗਾ ਦਿੱਤਾ ਗਿਆ ਹੈ।