ਭਾਜਪਾ ਆਗੂ ਰਣਜੀਤ ਗਿੱਲ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਰਾਹਤ, ਜਾਰੀ ਹੋਏ ਇਹ ਹੁਕਮ

On: ਅਗਸਤ 12, 2025 3:15 ਬਾਃ ਦੁਃ
Follow Us:
---Advertisement---

– ਸੋਮਵਾਰ ਤੱਕ ਪੁੱਛਗਿੱਛ ਨਹੀਂ

ਚੰਡੀਗੜ੍ਹ, 12 ਅਗਸਤ 2025 – ਪੰਜਾਬ ਭਾਜਪਾ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਹੋਈ। ਅਦਾਲਤ ਨੇ ਉਨ੍ਹਾਂ ਨੂੰ ਹੁਣ ਲਈ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੂੰ ਸੋਮਵਾਰ ਤੱਕ ਪੁੱਛਗਿੱਛ ਲਈ ਨਹੀਂ ਬੁਲਾਇਆ ਜਾਵੇਗਾ। ਹੁਣ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।

ਗਿੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਸਿਰਫ਼ 12 ਘੰਟੇ ਬਾਅਦ, ਵਿਜੀਲੈਂਸ ਟੀਮ ਨੇ ਉਨ੍ਹਾਂ ਦੇ ਚਾਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਖਾਸ ਗੱਲ ਇਹ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਉਨ੍ਹਾਂ ਨੂੰ ਆਪਣੀ ਰਿਹਾਇਸ਼ ‘ਤੇ ਹੀ ਭਾਜਪਾ ਵਿੱਚ ਸ਼ਾਮਲ ਕਰਵਾਇਆ ਸੀ।

Join WhatsApp

Join Now

Join Telegram

Join Now

Leave a Comment