ਚੰਡੀਗੜ੍ਹ —– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਦੱਸ ਦਈਏ ਕਿ ਬੀਤੇ ਦਿਨੀ ਉਨ੍ਹਾਂ ਨੂੰ ਸਿਹਤ ਜ਼ਿਆਦਾ ਵਿਗੜਨ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਅੱਜ ਉਨ੍ਹਾਂ ਦੇ ਸਾਰੇ ਟੈਸਟਾਂ ਦੀ ਰਿਪੋਰਟ ਠੀਕ ਆਈ ਸੀ ਜਿਸ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਮੁੱਖ ਮੰਤਰੀ ਨੂੰ ਦਿਲ ਦੀ ਧੜਕਣ ਘਟਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਲਗਾਤਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਸਨ। ਪਰ ਜਦੋਂ ਉਹ ਫਿਰੋਜ਼ਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਈ ਇਲਾਕਿਆਂ ਦਾ ਦੌਰਾ ਕੀਤਾ ਸੀ। ਉਹ ਕਿਸ਼ਤੀ ਰਾਹੀਂ ਉਨ੍ਹਾਂ ਪਿੰਡਾਂ ਤੱਕ ਵੀ ਪਹੁੰਚੇ, ਜਿੱਥੇ ਪਾਣੀ ਨੇ ਜ਼ਿਆਦਾ ਮਾਰ ਕੀਤੀ ਸੀ। ਇੱਥੋਂ ਜਿਵੇਂ ਹੀ ਉਹ ਚੰਡੀਗੜ੍ਹ ਪਹੁੰਚੇ, 3 ਸਤੰਬਰ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ, ਉਨ੍ਹਾਂ ਦਾ ਇਲਾਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਕੀਤਾ ਗਿਆ। ਪਰ 5 ਸਤੰਬਰ ਦੀ ਰਾਤ ਨੂੰ ਉਨ੍ਹਾਂ ਨੂੰ ਹਸਪਤਾਲ ਸ਼ਿਫਟ ਕਰ ਦਿੱਤਾ ਗਿਆ।
ਮੁੱਖ ਮੰਤਰੀ ਮਾਨ 8 ਸਤੰਬਰ ਨੂੰ ਔਨਲਾਈਨ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਵੀ ਹੋਏ। ਇਸ ਤੋਂ ਬਾਅਦ, ਉਨ੍ਹਾਂ ਨੇ ਕੈਬਨਿਟ ਮੀਟਿੰਗ ਦੇ ਫੈਸਲਿਆਂ ਦੀ ਵੀਡੀਓ ਜਾਰੀ ਕੀਤੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਮੈਂ ਜਲਦੀ ਹੀ ਠੀਕ ਹੋ ਕੇ ਜਨਤਾ ਦੇ ਵਿਚ ਆਵਾਂਗਾ।