ਚੰਡੀਗੜ੍ਹ ——- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 1 ਦਸੰਬਰ ਨੂੰ ਜਾਪਾਨ ਦੌਰੇ ਲਈ ਜਾ ਰਹੇ ਹਨ। ਉਨ੍ਹਾਂ ਦਾ ਇਹ ਦੌਰਾ 10 ਦਿਨਾਂ ਦਾ ਹੋਵੇਗਾ। ਇਸ ਦੌਰੇ ਦਾ ਮੁੱਖ ਉਦੇਸ਼ ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ਦੇ ਉਦਯੋਗਾਂ ਲਈ ਨਵੀਂ ਤਕਨਾਲੋਜੀ ਲਿਆਉਣਾ ਹੈ। ਜਿਸ ਲਈ ਉਹ ਚੋਟੀ ਦੀਆਂ ਜਾਪਾਨੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਦੇਣਗੇ।
ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਜਾਪਾਨੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਹੋਣ ਵਾਲੇ ਇੰਡਸਟਰੀਅਲ ਸਮਿਟ ਲਈ ਵੀ ਸੱਦਾ ਦੇਣਗੇ। ਦੱਸ ਧਿਆਏ ਕਿ ਕੁੱਝ ਦਿਨ ਪਹਿਲਾਂ, ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਨਾਲ ਇੱਕ ਵੱਡੇ ਜਾਪਾਨੀ ਵਫ਼ਦ ਨਾਲ ਇੱਕ ਔਨਲਾਈਨ ਮੀਟਿੰਗ ਵੀ ਕੀਤੀ ਸੀ।







