CM Mann ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

14

ਚੰਡੀਗੜ੍ਹ —- ਪੰਜਾਬ ਵਿੱਚ ਹੜ੍ਹਾਂ ਕਾਰਨ ਬਣੀ ਗੰਭੀਰ ਸਥਿਤੀ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਹਨ। ਉਹ ਅੱਜ ਗੁਰਦਾਸਪੁਰ ਅਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।

ਮੁੱਖ ਮੰਤਰੀ ਮਾਨ ਇਨ੍ਹਾਂ ਇਲਾਕਿਆਂ ਵਿੱਚ ਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ। ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਅਤੇ ਸਹਾਇਤਾ ਪਹੁੰਚਾਉਣ ਲਈ ਖਾਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਇਸ ਦੌਰੇ ਦੌਰਾਨ ਮੁੱਖ ਮੰਤਰੀ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ ਤਾਂ ਜੋ ਰਾਹਤ ਕਾਰਜਾਂ ਨੂੰ ਹੋਰ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ।