ਚੰਡੀਗੜ੍ਹ —— ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠਿਆ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਦਿਖ ਰਹੀਆਂ ਹਨ। ਦੱਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠਿਆ ਪਿਛਲੇ ਕਈ ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿਚ ਬੰਦ ਹਨ। ਹੁਣ ਇਸ ਮਾਮਲੇ ‘ਚ ਮੋਹਾਲੀ ਦੀ ਅਦਾਲਤ ਨੇ ਸਾਬਕਾ ਮੰਤਰੀ ਦੇ ਸਾਲੇ ਗਜ਼ਪਤ ਸਿੰਘ ਗਰੇਵਾਲ ਦੇ ਇਸ ਕੇਸ ਵਿਚ ਵਿਜੀਲੈਂਸ ਕੋਲ ਪੁੱਛਗਿਛ ਲਈ ਪੇਸ਼ ਨਾ ਹੋਣ ਕਾਰਨ ਉਸ (ਮਜੀਠਿਆ ਦੇ ਸਾਲੇ) ਦੇ ਗ੍ਰਿਫਤਾਰੀ ਵਰੰਟ ਜਾਰੀ ਕੀਤੇ ਹਨ।
ਸਾਹਮਣੇ ਆ ਰਹੀਆਂ ਰੀਪੋਰਟਾਂ ਦੇ ਮੁਤਾਬਕ ਵਿਜੀਲੈਂਸ ਦੀ ਟੀਮ ਵੱਲੋਂ ਕਈ ਵਾਰ ਗਜ਼ਪਤ ਸਿੰਘ ਨੂੰ ਪੁਛਗਿਛ ਲਈ ਸੰਮਨ ਭੇਜੇ ਸਨ ਪ੍ਰੰਤੂ ਉਹ ਇੱਕ ਵਾਰ ਵੀ ਜਾਂਚ ਟੀਮ ਦੇ ਸਾਹਮਣੇ ਪੇਸ਼ ਨਹੀਂ ਹੋਏ, ਜਿਸ ਕਾਰਨ ਵਿਜੀਲੈਂਸ ਵੱਲੋਂ ਅਦਾਲਤ ਦਾ ਰੁੱਖ ਕੀਤਾ ਗਿਆ ਸੀ।
ਜਿਸ ਤੋਂ ਬਾਅਦ ਮੋਹਾਲੀ ਦੀ ਸਪੈਸ਼ਲ ਅਦਾਲਤ ਨੇ ਵੀ ਪਿਛਲੀ ਸੁਣਵਾਈ ਦੌਰਾਨ ਗਜ਼ਪਤ ਸਿੰਘ ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਹੋ ਕੇ ਸਹਿਯੋਗ ਕਰਨ ਲਈ ਕਿਹਾ ਸੀ ਪ੍ਰੰਤੂ ਪੇਸ ਨਾ ਹੋਣ ਦੇ ਚੱਲਦੇ ਹੁਣ ਗ੍ਰਿਫਤਾਰੀ ਵਰੰਟ ਜਾਰੀ ਕੀਤੇ ਗਏ ਹਨ. ਅਦਾਲਤ ਵੱਲੋਂ ਇਸ ਕੇਸ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਤੈਅ ਕੀਤੀ ਗਈ ਹੈ।
ਜਿਕਰਯੋਗ ਹੈ ਕਿ 25 ਜੂਨ 2025 ਨੂੰ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਰਿਮਾਂਡ ਖਮਤ ਹੋਣ ਤੋਂ ਬਾਅਦ ਮਜੀਠੀਆ ਪਟਿਆਲਾ ਜੇਲ੍ਹ ਵਿਚ ਬੰਦ ਹਨ।







