ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਮੁੜ ਪੇਸ਼ ਹੋਣ ਦੇ ਹੁਕਮ

On: ਅਗਸਤ 31, 2025 9:32 ਪੂਃ ਦੁਃ
Follow Us:
---Advertisement---

ਅੰਮ੍ਰਿਤਸਰ —– ਪੰਜਾਬ ਸਰਕਾਰ ਵੱਲੋਂ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਦਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਤਲਬ ਕੀਤਾ ਹੈ। ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ 1 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਦੱਸ ਦਈਏ ਕਿ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ ਹੈ ਨਾ ਹੀ ਅਜੇ ਤੱਕ ਵਾਰ-ਵਾਰ ਤਲਬ ਕੀਤੇ ਜਾਣ ਤੋਂ ਬਾਅਦ ਹੀ ਅਜੇ ਤੱਕ ਉਹ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਏ ਹਨ।

ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਨੂੰ ਲੈ ਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਖਿਮਾ ਜਾਚਨਾ ਕਰ ਚੁੱਕੇ ਹਨ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਆਪਣੀ ਗਲਤੀ ਮੰਨ ਕੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਈ ਗਈ ਸੇਵਾ ਨੂੰ ਵੀ ਪੂਰੀ ਕਰ ਚੁੱਕੇ ਹਨ।

Join WhatsApp

Join Now

Join Telegram

Join Now

Leave a Comment