ਵੱਡੀ ਖਬਰ: ਹਰਿਆਣਾ ‘ਚ AAP ਵਿਧਾਇਕ ਪਠਾਨਮਾਜਰਾ ਵਿਰੁੱਧ FIR ਦਰਜ

On: ਸਤੰਬਰ 4, 2025 10:50 ਪੂਃ ਦੁਃ
Follow Us:
---Advertisement---

– ਸੋਸ਼ਲ ਮੀਡੀਆ ਅਕਾਊਂਟ ਵੀ ਬੰਦ
– AGTF ਟੀਮ ਗ੍ਰਿਫ਼ਤਾਰੀ ਲਈ ਤਿਆਰ

ਚੰਡੀਗੜ੍ਹ —— ਪੰਜਾਬ ਪੁਲਿਸ ਦੀ ਹਿਰਾਸਤ ‘ਚੋਂ ਭੱਜੇ ਆਮ ਆਦਮੀ ਪਾਰਟੀ (ਆਪ) ਦੇ ਸਨੌਰ ਵਿਧਾਨ ਸਭਾ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ ਹਰਿਆਣਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦਾ ਸੋਸ਼ਲ ਮੀਡੀਆ ਅਕਾਊਂਟ ਵੀ ਬੰਦ ਕਰ ਦਿੱਤੇ ਗਏ ਹਨ, ਜਿੱਥੇ ਉਹ ਲਗਾਤਾਰ ਵੀਡੀਓ ਜਾਰੀ ਕਰ ਰਹੇ ਸਨ।

ਇਸ ਦੇ ਨਾਲ ਹੀ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੂੰ ਹੁਣ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਇਸ ਟੀਮ ਦੀ ਅਗਵਾਈ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਕਰ ਰਹੇ ਹਨ। ਇਹ ਕਾਰਵਾਈ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਡਾਬਰੀ ਪਿੰਡ ਤੋਂ ਵਿਧਾਇਕ ਪਠਾਨਮਾਜਰਾ ਦੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਘਟਨਾ ਤੋਂ ਲਗਭਗ 24 ਘੰਟੇ ਬਾਅਦ ਹੋਈ ਹੈ।

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਕੱਲ੍ਹ ਸ਼ਾਮ ਨੂੰ ਪੰਜਾਬ ਦੀ ਸੀਆਈਏ ਪੁਲਿਸ ਨੇ ਕਰਨਾਲ ਦੇ ਸਦਰ ਥਾਣੇ ਵਿੱਚ ਵਿਧਾਇਕ ਪਠਾਨਮਾਜਰਾ ਅਤੇ ਲਾਡੀ ਵਿਰੁੱਧ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ, ਪੁਲਿਸ ਪਾਰਟੀ ‘ਤੇ ਗੋਲੀਬਾਰੀ ਅਤੇ ਪੱਥਰਬਾਜ਼ੀ ਕਰਨ ਦੇ ਦੋਸ਼ ਵਿੱਚ ਸ਼ਿਕਾਇਤ ਦਰਜ ਕੀਤੀ ਹੈ।

ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਵਿਧਾਇਕ ਨੂੰ ਸਵੇਰੇ 5 ਵਜੇ ਦੇ ਕਰੀਬ ਡਾਬਰੀ ਪਿੰਡ ਵਿੱਚ ਗੁਰਨਾਮ ਸਿੰਘ ਲਾਡੀ ਦੇ ਘਰ ਛਾਪਾ ਮਾਰ ਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਪਰ ਜਦੋਂ ਪੁਲਿਸ ਉਨ੍ਹਾਂ ਨੂੰ ਪਟਿਆਲਾ ਲੈ ਕੇ ਜਾਣ ਲੱਗੀ ਤਾਂ ਲਾਡੀ ਅਤੇ ਵਿਧਾਇਕ ਪਿੰਡ ਵਾਸੀਆਂ ਦੀ ਮਦਦ ਨਾਲ ਫਰਾਰ ਹੋ ਗਿਆ। ਇਸ ਦੌਰਾਨ ਭੀੜ ਵਿੱਚ ਗੋਲੀਆਂ ਦੀ ਆਵਾਜ਼ ਵੀ ਸੁਣਾਈ ਦਿੱਤੀ, ਪਰ ਪੁਲਿਸ ਨੇ ਕੋਈ ਜਵਾਬੀ ਕਾਰਵਾਈ ਨਹੀਂ ਕੀਤੀ।

ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕਰਨ ਦੀ ਜ਼ਿੰਮੇਵਾਰੀ ਡੀਐਸਪੀ ਬਿਕਰਮਜੀਤ ਬਰਾੜ ਨੂੰ ਸੌਂਪੀ ਗਈ ਹੈ। ਜਿਨ੍ਹਾਂ ਨੂੰ ਪਿਛਲੇ ਸਾਲ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਮਾਰਨ ਲਈ ਰਾਸ਼ਟਰਪਤੀ ਬਹਾਦਰੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਬਰਾੜ ਪਹਿਲਾਂ ਵੀ ਗੈਂਗਸਟਰ ਵਿੱਕੀ ਗੌਂਡਰ ਨੂੰ ਖਤਮ ਕਰਨ ਦੇ ਆਪ੍ਰੇਸ਼ਨ ਦਾ ਹਿੱਸਾ ਰਹਿ ਚੁੱਕਾ ਹੈ।

ਦੂਜੇ ਪਾਸੇ, ਪਠਾਨਮਾਜਰਾ ਦੀਆਂ ਲਗਾਤਾਰ ਜਾਰੀ ਕੀਤੀਆਂ ਗਈਆਂ ਵੀਡੀਓਜ਼ ਵਿੱਚ, ਉਹ ਲਗਾਤਾਰ ਆਪਣੇ ਐਨਕਾਊਂਟਰ ਦਾ ਸ਼ੱਕ ਪ੍ਰਗਟ ਕਰ ਰਿਹਾ ਹੈ। ਕੱਲ੍ਹ ਜਾਰੀ ਕੀਤੀ ਗਈ ਵੀਡੀਓ ਵਿੱਚ, ਵਿਧਾਇਕ ਨੇ ਆਪਣੇ ਫਰਾਰ ਹੋਣ ਦੀ ਪੂਰੀ ਕਹਾਣੀ ਦੱਸੀ ਹੈ। ਉਸਨੇ ਪੁਲਿਸ ‘ਤੇ ਉਸਨੂੰ ਇੱਕ ਐਨਕਾਊਂਟਰ ਵਿੱਚ ਮਾਰਨ ਦਾ ਵੀ ਦੋਸ਼ ਲਗਾਇਆ ਹੈ।

ਵਿਧਾਇਕ ਨੇ ਸਪੱਸ਼ਟ ਕੀਤਾ ਕਿ ਉਸਨੇ ਕੋਈ ਗੋਲੀ ਨਹੀਂ ਚਲਾਈ, ਸਗੋਂ ਉਹ ਪੁਲਿਸ ਵਾਲਿਆਂ ਨੂੰ ਗੱਲਾਂ ‘ਚ ਉਲਝਾ ਕੇ ਉੱਥੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਉਸ ਅਤੇ ਪੁਲਿਸ ਵਿਚਕਾਰ ਕੋਈ ਧੱਕਾ-ਮੁੱਕੀ ਨਹੀਂ ਹੋਈ। ਪਠਾਣਮਾਜਰਾ ਨੇ ਦੋਸ਼ ਲਾਇਆ ਕਿ ਪੁਲਿਸ ਉਸਨੂੰ ਗੈਂਗਸਟਰ ਦੱਸ ਕੇ ਮਾਰਨਾ ਚਾਹੁੰਦੀ ਸੀ।

Join WhatsApp

Join Now

Join Telegram

Join Now

Leave a Comment