ਹੜ੍ਹ ਵਰਗੀ ਸਥਿਤੀ ਕਾਰਨ ਪੰਜਾਬ ਵਿੱਚ ਸਿਹਤ ਵਿਭਾਗ ਹਾਈ ਅਲਰਟ ‘ਤੇ

On: ਅਗਸਤ 17, 2025 11:37 ਪੂਃ ਦੁਃ
Follow Us:
---Advertisement---

– ਐਂਬੂਲੈਂਸਾਂ, ਮੈਡੀਕਲ ਟੀਮਾਂ ਅਤੇ ਬੋਟ ਐਂਬੂਲੈਂਸਾਂ ਦੀ ਤਾਇਨਾਤੀ

ਚੰਡੀਗੜ੍ਹ —— ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਰੀਜ਼ਾਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ 172 ਐਂਬੂਲੈਂਸਾਂ, 438 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਈਲ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਮੌਸਮ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਫਿਰੋਜ਼ਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ ਅਤੇ ਫਾਜ਼ਿਲਕਾ ਦੇ ਸਿਵਲ ਸਰਜਨਾਂ ਨੂੰ ਖ਼ਾਸ ਤੌਰ ‘ਤੇ ਅਲਰਟ ਰਹਿਣ ਲਈ ਕਿਹਾ ਗਿਆ ਹੈ।

ਸਾਰੇ ਮੈਡੀਕਲ ਪ੍ਰੋਫੈਸ਼ਨਲਜ਼ ਨੂੰ ਹੁਕਮ ਦਿੱਤੇ ਗਏ ਹਨ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ 30 ਮਿੰਟਾਂ ਦੇ ਅੰਦਰ ਰਿਸਪਾਂਡ ਕਰਨ। ਹੜ੍ਹ ਕਾਰਨ ਜਿਹੜੇ ਪਿੰਡ ਸੜਕ ਰਾਹੀਂ ਕੱਟ ਗਏ ਹਨ, ਉੱਥੇ ਡਿਪਟੀ ਕਮਿਸ਼ਨਰ ਵੱਲੋਂ ਬੋਟ ਐਂਬੂਲੈਂਸਾਂ ਦੀ ਵਿਵਸਥਾ ਕੀਤੀ ਗਈ ਹੈ।

ਸਿਹਤ ਵਿਭਾਗ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਬੁਖ਼ਾਰ ਜਾਂ ਦਸਤ ਦੀ ਸ਼ਿਕਾਇਤ ਹੋਵੇ ਤਾਂ ਤੁਰੰਤ ਨੇੜਲੇ ਹੈਲਥ ਸੈਂਟਰ ਨਾਲ ਸੰਪਰਕ ਕਰਨ।

Join WhatsApp

Join Now

Join Telegram

Join Now

Leave a Comment