Holiday Alert: 4 ਮਾਰਚ ਨੂੰ ਸਕੂਲ-ਕਾਲਜ ਬੰਦ ਡੀਸੀ ਗੁਰਦਾਸਪੁਰ ਨੇ ਕੀਤਾ ਐਲਾਨ

On: ਮਾਰਚ 3, 2025 4:01 ਬਾਃ ਦੁਃ
Follow Us:
---Advertisement---

Holiday Alert: 4 ਮਾਰਚ ਨੂੰ ਸਕੂਲ-ਕਾਲਜ ਬੰਦ ਡੀਸੀ ਗੁਰਦਾਸਪੁਰ ਨੇ ਕੀਤਾ ਐਲਾਨ

ਗੁਰਦਾਸਪੁਰ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ 4 ਮਾਰਚ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਡਿਸਟ੍ਰਿਕਟ ਐਡਮਿਨਿਸਟ੍ਰੇਸ਼ਨ ਮੁਤਾਬਕ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ਼ਰਧਾ ਅਤੇ ਧੂਮਧਾਮ ਨਾਲ ਸ੍ਰੀ ਚੌਲਾ ਸਾਹਿਬ ਜੀ ਦਾ ਮੇਲਾ ਮਨਾਇਆ ਜਾਂਦਾ ਹੈ। ਇਸ ਸੰਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵਲੋਂ ਪ੍ਰਾਪਤ ਰਿਪੋਰਟ ਅਤੇ ਮੇਲੇ ਦੀ ਮਹੱਤਤਾ ਨੂੰ ਵੇਖਦੇ ਹੋਏ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫਤਰਾਂ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ 4 ਮਾਰਚ ਨੂੰ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਪ੍ਰਖਿਆਵਾਂ ਰਹਿਣਗੀਆਂ ਜਾਰੀ
ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਾਰਪੋਰੇਸ਼ਨ ਬੋਰਡ ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰਖਿਆਵਾਂ ਨਿਰਧਾਰਤ ਸਮੇਂ ਅਨੁਸਾਰ ਹੀ ਹੋਣਗੀਆਂ।

Join WhatsApp

Join Now

Join Telegram

Join Now

Leave a Comment