ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ

On: ਅਗਸਤ 26, 2025 7:35 ਪੂਃ ਦੁਃ
Follow Us:
---Advertisement---

ਜਲੰਧਰ —— ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਭਾਰੀ ਬਾਰਿਸ਼ ਦੇ ਮੱਦੇਨਜ਼ਰ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਪੂਰੇ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਭਾਰੀ ਬਾਰਿਸ਼ ਕਾਰਨ ਬਹੁਤ ਸਾਰੇ ਸਕੂਲਾਂ ਨੂੰ ਜਾਣ ਵਾਲੇ ਰਸਤਿਆਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ ਸਕੂਲਾਂ ਵਿੱਚ ਤਾਇਨਾਤ ਸਟਾਫ ਅਤੇ ਬੱਚਿਆਂ ਦਾ ਸਕੂਲਾਂ ਵਿੱਚ ਜਾਣਾ ਅਤੇ ਆਉਣਾ ਬਹੁਤ ਮੁਸ਼ਕਿਲ ਹੈ। ਅਜਿਹੀ ਸਥਿਤੀ ਵਿੱਚ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਇਮਰੀ ਸਕੂਲਾਂ ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Join WhatsApp

Join Now

Join Telegram

Join Now

Leave a Comment