ਘਰਵਾਲੇ ਵੱਲੋਂ ਲਾਇਸੈਂਸੀ ਰਿਵਾਲਵਰ ਨਾਲ ਘਰਵਾਲੀ ਦਾ ਗੋਲੀਆਂ ਮਾਰ ਕੇ ਕਤਲ

On: ਅਗਸਤ 19, 2025 5:22 ਬਾਃ ਦੁਃ
Follow Us:
---Advertisement---

ਬਠਿੰਡਾ —— ਜ਼ਿਲ੍ਹਾ ਬਠਿੰਡਾ ‘ਚ ਥਾਣਾ ਸੰਗਤ ਅਧੀਨ ਪੈਂਦੇ ਪਿੰਡ ਪੱਕਾ ਕਲਾਂ ‘ਚ ਇੱਕ ਵਿਅਕਤੀ ਨੇ ਘਰੇਲੂ ਕਲੇਸ਼ ਕਾਰਨ ਆਪਣੀ ਪਤਨੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੱਕਾ ਕਲਾਂ ਦੇ ਰਹਿਣ ਵਾਲੇ ਜਗਸੀਰ ਸਿੰਘ ਸੀਰਾ ਦਾ ਆਪਣੀ ਪਤਨੀ ਜਸਪ੍ਰੀਤ ਕੌਰ (43) ਨਾਲ ਕਾਫ਼ੀ ਸਮੇਂ ਤੋਂ ਘਰੇਲੂ ਝਗੜਾ ਚੱਲ ਰਿਹਾ ਸੀ। ਇਸ ਨੂੰ ਲੈ ਕੇ ਕਈ ਪੰਚਾਇਤਾਂ ਵੀ ਹੋ ਚੁੱਕੀਆਂ ਸਨ। ਉਸਦੀ ਪਤਨੀ ਕਈ ਵਾਰ ਆਪਣੇ ਨਾਨਕੇ ਘਰ ਜਾਂਦੀ ਸੀ ਅਤੇ ਫਿਰ ਵਾਪਸ ਆ ਜਾਂਦੀ ਸੀ।

ਦੋਹਾਂ ਵਿਚਕਾਰ ਹਰ-ਰੋਜ਼ ਝਗੜਾ ਹੁੰਦਾ ਸੀ। ਮੰਗਲਵਾਰ ਨੂੰ ਦੋਹਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਜਗਸੀਰ ਸਿੰਘ ਸੀਰਾ ਨੇ ਗੁੱਸੇ ‘ਚ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਪਤਨੀ ‘ਤੇ 3 ਗੋਲੀਆਂ ਚਲਾਈਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਭੱਜ ਗਿਆ। ਪਰਿਵਾਰ ਦੇ ਹੋਰ ਮੈਂਬਰ ਅਤੇ ਪਿੰਡ ਵਾਸੀ ਜਸਪ੍ਰੀਤ ਕੌਰ ਨੂੰ ਏਮਜ਼ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦਿੱਤਾ। ਕਤਲ ਦੀ ਸੂਚਨਾ ਮਿਲਦੇ ਹੀ ਥਾਣਾ ਸੰਗਤ ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਪੁਲਸ ਨੇ ਦੋਸ਼ੀ ਜਗਸੀਰ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Join WhatsApp

Join Now

Join Telegram

Join Now

Leave a Comment