ਚੰਡੀਗੜ੍ਹ ——— ਜਲੰਧਰ ਦੇ ਪੱਛਮੀ ਹਲਕੇ ਵਿੱਚ 13 ਸਾਲਾ ਲੜਕੀ ਦੇ ਕਤਲ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾ ਬਿਆਨ ਜਾਰੀ ਕੀਤਾ ਹੈ। ਪਟਿਆਲਾ ਵਿੱਚ ਜਰੀਆ ਫਾਊਂਡੇਸ਼ਨ ਦੇ ਇੱਕ ਸਮਾਗਮ ਵਿੱਚ ਬੋਲਦਿਆਂ ਮਾਨ ਨੇ ਕਿਹਾ ਕਿ ਇਹ ਮਾਮਲਾ ਹੈਵਾਨੀਅਤ ਦੀ ਸ਼੍ਰੇਣੀ ਵਿੱਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਫਾਂਸੀ ਦਿੱਤੀ ਜਾਵੇਗੀ, ਅਤੇ ਦਿੱਤੀ ਵੀ ਜਲਦੀ ਹੀ ਜਾਵੇਗੀ, ਤਾਂ ਜੋ ਇਹ ਘਟਨਾ ਲੋਕਾਂ ਦੇ ਧਿਆਨ ਵਿੱਚ ਰਹੇ ਅਤੇ ਦੋਸ਼ੀ ਨੂੰ ਮੌਤ ਦੀ ਸਜ਼ਾ ਮਿਲੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਘਟਨਾ ਅਣਮਨੁੱਖੀ ਹੈ। ਅਜਿਹੀਆਂ ਘਟਨਾਵਾਂ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਅਜਿਹੇ ਲੋਕਾਂ ਦੇ ਮਨਾਂ ਵਿੱਚ ਅਜਿਹੀ ਹੈਵਾਨੀਅਤ ਕਿਵੇਂ ਭਰ ਜਾਂਦੀ ਹੈ। ਉਨ੍ਹਾਂ ਨੇ ਪੁਲਿਸ ਨੂੰ ਦੋਸ਼ੀ ਵਿਰੁੱਧ ਸਖ਼ਤ ਰਿਪੋਰਟ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਸੁਣਵਾਈ ਫਾਸਟ-ਟਰੈਕ ਅਦਾਲਤ ਵਿੱਚ ਕੀਤੀ ਜਾਵੇਗੀ ਤਾਂ ਜੋ ਦੋਸ਼ੀ ਨੂੰ ਜਲਦੀ ਤੋਂ ਜਲਦੀ ਫਾਂਸੀ ਦਿੱਤੀ ਜਾ ਸਕੇ ਅਤੇ ਕੋਈ ਵੀ ਦੁਬਾਰਾ ਅਜਿਹਾ ਕੁਝ ਕਰਨ ਬਾਰੇ ਸੋਚ ਵੀ ਨਾ ਸਕੇ।







