ਪੰਜਾਬੀ ਕਾਮੇਡੀ ਕਿੰਗ ਜਸਵਿੰਦਰ ਭੱਲਾ ਪੰਚ ਤੱਤਾਂ ‘ਚ ਵਲੀਨ

On: ਨਵੰਬਰ 29, 2025 8:11 ਪੂਃ ਦੁਃ
Follow Us:

– ਪੁੱਤ ਨੇ ਦਿੱਤੀ ਪਿਤਾ ਦੀ ਚਿਤਾ ਨੂੰ ਅਗਨੀ

ਮੋਹਾਲੀ ——- ਪੰਜਾਬੀ ਕਾਮੇਡੀ ਕਿੰਗ ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ ਅੱਜ ਮੋਹਾਲੀ ਵਿੱਚ ਦੁਖਦਾਈ ਮਾਹੌਲ ਵਿੱਚ ਕੀਤਾ ਗਿਆ। ਉਨ੍ਹਾਂ ਦੀ ਦੇਹ ਨੂੰ ਫੁੱਲਾਂ ਨਾਲ ਸਜਾਈ ਗਈ ਅੰਤਿਮ ਸੰਸਕਾਰ ਬੱਸ ਵਿੱਚ ਘਰ ਤੋਂ ਸ਼ਮਸ਼ਾਨਘਾਟ ਲਿਆਂਦਾ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਅੰਤਿਮ ਵਿਦਾਇਗੀ ਦੇਣ ਲਈ ਪਹੁੰਚੇ।

ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਗਿੱਪੀ ਗਰੇਵਾਲ, ਨੀਰੂ ਬਾਜਵਾ ਅਤੇ ਕਾਮੇਡੀਅਨ ਬੀ.ਐਨ. ਸ਼ਰਮਾ ਸਮੇਤ ਫਿਲਮੀ ਜਗਤ ਦੀਆਂ ਕਈ ਹੋਰ ਹਸਤੀਆਂ ਵੀ ਮੌਜੂਦ ਸਨ। ਇਸ ਦੇ ਨਾਲ ਹੀ ਰਾਜਨੀਤਿਕ ਪਾਰਟੀਆਂ ਦੇ ਆਗੂ ਵੀ ਭੱਲਾ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ।

ਅੰਤਿਮ ਸੰਸਕਾਰ ਦੌਰਾਨ ਮਾਹੌਲ ਭਾਵੁਕ ਹੋ ਗਿਆ ਜਦੋਂ ਪੁੱਤ ਨੇ ਚਿਤਾ ਨੂੰ ਅਗਨੀ ਦੇ ਕੇ ਆਪਣੇ ਪਿਤਾ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸ ਦੌਰਾਨ ਪਰਿਵਾਰ ਅਤੇ ਅਜ਼ੀਜ਼ਾਂ ਦੀਆਂ ਅੱਖਾਂ ਨਮ ਹੋ ਗਈਆਂ। ਭੀੜ ਨੂੰ ਸੰਭਾਲਣ ਲਈ ਸ਼ਮਸ਼ਾਨਘਾਟ ਵਿੱਚ ਸਖ਼ਤ ਪੁਲਿਸ ਪ੍ਰਬੰਧ ਕੀਤੇ ਗਏ ਸਨ।

ਦੱਸ ਦਈਏ ਕਿ ਜਸਵਿੰਦਰ ਭੱਲਾ ਦਾ ਕੱਲ੍ਹ, ਸ਼ੁੱਕਰਵਾਰ ਨੂੰ 65 ਸਾਲ ਦੀ ਉਮਰ ਵਿੱਚ ਬ੍ਰੇਨ ਸਟ੍ਰੋਕ ਨਾਲ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਦੋਰਾਹਾ ਕਸਬੇ ਵਿੱਚ ਹੋਇਆ ਸੀ।

Join WhatsApp

Join Now

Join Telegram

Join Now

Leave a Comment