ਪਿਆਕੜਾਂ ਲਈ ਜ਼ਰੂਰੀ ਖਬਰ: 14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ

On: ਦਸੰਬਰ 13, 2025 12:00 ਬਾਃ ਦੁਃ
Follow Us:

ਹੁਸ਼ਿਆਰਪੁਰ ——- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15 ਦਸੰਬਰ ਸਵੇਰੇ 10 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 (ਸੀ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਹਨ।

ਹੁਕਮ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ, ਜਿਥੇ ਵੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਵਿਚ ਆਉਂਦੇ ਸ਼ਰਾਬ ਦੇ ਠੇਕੇ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15-12-2025 ਸਵੇਰੇ 10 ਵਜੇ ਤੱਕ ਬੰਦ ਰਹਿਣਗੇ।

ਜਾਰੀ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ਵਾਲੇ ਪਿੰਡਾਂ ਵਿੱਚ ਸ਼ਰਾਬ ਦੇ ਠੇਕੇ ਨਹੀਂ ਖੁੱਲ੍ਹਣਗੇ ਅਤੇ ਨਾ ਹੀ ਇਨ੍ਹਾਂ ਪਿੰਡਾਂ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ ਜਾਂ ਕਲੱਬਾਂ ਵਿੱਚ ਸ਼ਰਾਬ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ਦੀ ਸਟੋਰੇਜ ਕਰੇਗਾ।

Join WhatsApp

Join Now

Join Telegram

Join Now

Leave a Comment