ਮੋਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ ਸੁਣਾਈ 4 ਸਾਲ ਦੀ ਕੈਦ

On: ਦਸੰਬਰ 17, 2025 9:52 ਪੂਃ ਦੁਃ
Follow Us:

– 20000 ਰੁਪਏ ਜੁਰਮਾਨੇ ਦੀ ਸਜ਼ਾ ਵੀ ਸੁਣਾਈ

ਚੰਡੀਗੜ੍ਹ — ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਰੁਖ਼ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਦੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਜਾਲ ਵਿਛਾ ਕੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਉਸਨੂੰ ਮੋਹਾਲੀ ਦੀ ਅਦਾਲਤ ਵੱਲੋਂ ਦੋਸ਼ੀ ਠਹਿਰਾਉਂਦਿਆਂ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਥੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੇ ਜ਼ਮਾਨਤ ਦੇਣ ਵਿੱਚ ਮਦਦ ਕਰਨ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੀ ਰਿਪੋਰਟ ਸ਼ਿਕਾਇਤਕਰਤਾ ਵੱਲੋਂ ਵਿਜੀਲੈਂਸ ਵਿਭਾਗ ਕੋਲ ਕੀਤੀ ਗਈ ਸੀ। ਦੋਸ਼ੀ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ 3000 ਰੁਪਏ ਰਿਸ਼ਵਤ ਦਿੱਤੀ ਗਈ ਸੀ ਅਤੇ ਇਸ ਸਬੰਧੀ ਉਸਦੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਗਿਆ ਸੀ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਅਤੇ ਸਰਕਾਰੀ ਅਧਿਕਾਰੀਆਂ/ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਕੋਲੋਂ 3000 ਰੁਪਏ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ ਅਤੇ ਉਸਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

Join WhatsApp

Join Now

Join Telegram

Join Now

Leave a Comment