– 1 ਤੋਂ 4 ਦਸੰਬਰ ਤੱਕ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਭਰੀਆਂ ਜਾ ਸਕਣਗੀਆਂ ਨਾਮਜ਼ਦਗੀਆਂ
– ਨਾਮਜ਼ਦਗੀਆਂ ਦੀ ਪੜਤਾਲ 5 ਨੂੰ ਤੇ ਕਾਗ਼ਜ ਵਾਪਸ ਲੈਣ ਦੀ ਆਖਰੀ ਮਿਤੀ 6 ਦਸੰਬਰ
ਚੰਡੀਗੜ੍ਹ —— ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਅੱਜ 1 ਦਸੰਬਰ ਤੋਂ ਭਰੀਆਂ ਜਾਣਗੀਆਂ। ਇਸ ਸਬੰਧੀ ਸਬੰਧਤ ਜ਼ਿਲ੍ਹਿਆਂ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ ਅੱਜ 1 ਦਸੰਬਰ 2025 (ਸੋਮਵਾਰ) (ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04 ਦਸੰਬਰ 2025 (ਵੀਰਵਾਰ) ਹੋਵੇਗੀ। ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ 2025 (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06 ਦਸੰਬਰ 2025 (ਸ਼ਨੀਵਾਰ) ਸ਼ਾਮ 03 ਵਜੇ ਤੱਕ ਹੋਵੇਗੀ।
ਸਾਰੀਆਂ ਚੋਣਾਂ ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾਣਗੀਆਂ ਅਤੇ ਕੁੱਲ ਸੀਟਾਂ ਦਾ 50% ਔਰਤਾਂ ਲਈ ਰਾਖਵਾਂ ਰੱਖਿਆ ਜਾਵੇਗਾ।







