ਵੱਡੀ ਖਬਰ: ਪਾਸਟਰ ਬਜਿੰਦਰ ਨੂੰ ਰਾਜਸਥਾਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ

On: ਅਗਸਤ 24, 2025 5:08 ਬਾਃ ਦੁਃ
Follow Us:
---Advertisement---

ਚੰਡੀਗੜ੍ਹ, 24 ਅਗਸਤ 2025 – ਬਲਾਤਕਾਰ ਦੇ ਇੱਕ ਮਾਮਲੇ ਵਿੱਚ ਪੰਜਾਬ ਦੀ ਮਾਨਸਾ ਜੇਲ੍ਹ ਵਿੱਚ ਬੰਦ ਪਾਦਰੀ ਬਜਿੰਦਰ ਸਿੰਘ ਨੂੰ ਰਾਜਸਥਾਨ ਦੀ ਭਰਤਪੁਰ ਪੁਲਿਸ ਨੇ ਧਰਮ ਪਰਿਵਰਤਨ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।

ਦੱਸ ਦਈਏ ਕਿ ਪੁਲਿਸ ਪਾਸਟਰ ਬਜਿੰਦਰ ਨੂੰ ਸ਼ੁੱਕਰਵਾਰ ਸ਼ਾਮ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਭਰਤਪੁਰ ਲੈ ਗਈ ਸੀ। ਪ੍ਰੋਡਕਸ਼ਨ ਵਾਰੰਟ ਦੌਰਾਨ ਪੁੱਛਗਿੱਛ ਤੋਂ ਬਾਅਦ, ਸ਼ਨੀਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ।

ਇਹ ਮਾਮਲਾ 12 ਫਰਵਰੀ, 2024 ਹੈ ਜਦੋਂ ਭਰਤਪੁਰ ਦੇ ਸੋਨਾਰ ਹਵੇਲੀ ਵਿੱਚ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ। 30 ਫਰਵਰੀ ਨੂੰ ਅਟਲ ਬੰਦ ਪੁਲਿਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਸੀ। ਇਸ ਵਿੱਚ ਪਾਦਰੀ ਦੀ ਭੂਮਿਕਾ ਸਾਹਮਣੇ ਆਈ ਸੀ। ਪੁਲਿਸ ਜਾਂਚ ਵਿੱਚ ਖੁਲਾਸਾ ਹੋਇਆ ਕਿ ਬਜਿੰਦਰ ਸਿੰਘ ਗਰੀਬਾਂ ਨੂੰ ਪੈਸੇ ਦੇ ਕੇ ਧਰਮ ਪਰਿਵਰਤਨ ਕਰਦਾ ਸੀ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਬਜਿੰਦਰ ਸਿੰਘ ਦੇ ਖਾਤਿਆਂ ਨੂੰ ਧਰਮ ਪਰਿਵਰਤਨ ਦੇ ਨਾਮ ‘ਤੇ ਵਿਦੇਸ਼ਾਂ ਤੋਂ ਫੰਡ ਦਿੱਤਾ ਜਾਂਦਾ ਸੀ। ਹਾਲਾਂਕਿ, ਪੁਲਿਸ ਨੇ ਇਸਦੇ ਅਧਿਕਾਰਤ ਵੇਰਵੇ ਜਾਰੀ ਨਹੀਂ ਕੀਤੇ ਹਨ।

Join WhatsApp

Join Now

Join Telegram

Join Now

Leave a Comment