ਪਟਿਆਲਾ: ਐਸਐਸਪੀ ਪਟਿਆਲਾ ਵਰੁਣ ਸ਼ਰਮਾ ਕਥਿਤ ਵਾਇਰਲ ਆਡੀਓ ਮਾਮਲੇ ਹਫ਼ਤੇ ਲਈ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਉਨ੍ਹਾਂ ਦੀ ਥਾਂ ਐਸਐਸਪੀ ਸੰਗਰੂਰ ਸਰਤਾਜ ਚਹਿਲ ਨੂੰ ਪਟਿਆਲਾ ਐਸਐਸਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਅਕਾਲੀ ਦਲ ਵੱਲੋਂ ਐਸ ਐਸ ਪੀ ਵਰੁਣ ਸ਼ਰਮਾ ‘ਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਤੇ ਨਾਮਜ਼ਦਗੀਆਂ ਵਿਚ ਗੈਰ ਕਾਨੂੰਨੀ ਰੁਕਾਵਟਾਂ ਪਾਉਣ ਦਾ ਦੋਸ਼ ਲਾਇਆ ਜਾ ਰਿਹਾ ਹੈ।
ਇਹ ਕਾਰਵਾਈ ਹਾਈ ਕੋਰਟ ਦੀ ਸੁਣਵਾਈ ਤੋਂ ਠੀਕ ਪਹਿਲਾਂ ਆਈ ਹੈ, ਜਿਸ ਨੇ ਸੋਮਵਾਰ ਨੂੰ ਰਾਜ ਚੋਣ ਕਮਿਸ਼ਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਹਫ਼ਤੇ ਜਾਰੀ ਕੀਤੀ ਗਈ ਆਡੀਓ ਕਲਿੱਪ ਦੀ ਜਾਂਚ ਤੇਜ਼ ਕਰਨ ਲਈ ਕਿਹਾ ਸੀ।







