ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਰਵਾਉਣ ਲਈ ਤਿਆਰੀਆਂ ਮੁਕੰਮਲ

On: ਦਸੰਬਰ 10, 2025 6:31 ਬਾਃ ਦੁਃ
Follow Us:

* ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਜ਼ਿਲ੍ਹੇ ‘ਚ 790 ਪੋਲਿੰਗ ਬੂਥ ਸਥਾਪਤ; 709857 ਵੋਟਰ ਕਰਨਗੇ ਆਪਣੇ ਵੋਟ ਦੇ ਹੱਕ ਦੀ ਵਰਤੋਂ
* ਵੋਟਰ ਬਿਨ੍ਹਾਂ ਕਿਸੇ ਡਰ ਤੇ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ : ਰਾਹੁਲ ਚਾਬਾ

ਸੰਗਰੂਰ —– ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 18 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ ਦੇ 162 ਜ਼ੋਨਾਂ ਦੀਆਂ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਖਚੈਨ ਸਿੰਘ ਪਾਪੜਾ ਵੀ ਮੌਜੂਦ ਸਨ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸੁਚਾਰੂ ਢੰਗ ਨਾਲ ਕਰਵਾਉਣ ਲਈ 422 ਗ੍ਰਾਮ ਪੰਚਾਇਤਾਂ ਵਿੱਚ ਕੁੱਲ 790 ਪੋਲਿੰਗ ਬੂਥ ਬਣਾਏ ਗਏ ਹਨ, ਜਿਥੇ ਸੰਗਰੂਰ ਜ਼ਿਲ੍ਹੇ ਦੇ ਕੁੱਲ 709857 ਰਜਿਸਟਰਡ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ। ਉਹਨਾਂ ਦੱਸਿਆ ਇਹਨਾਂ ਵਿੱਚ 375906 ਪੁਰਸ਼, 333946 ਇਸਤਰੀਆਂ ਅਤੇ 05 ਹੋਰ ਵੋਟਰ ਹਨ।

ਸ੍ਰੀ ਰਾਹੁਲ ਚਾਬਾ ਨੇ ਦੱਸਿਆ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪਾਈਆ ਜਾਣਗੀਆਂ ਅਤੇ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਕੀਤੀ ਜਾਵੇਗੀ। ਉਹਨਾਂ ਸੰਗਰੂਰ ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ ਤੇ ਲਾਲਚ ਦੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸੀ.ਸੀ.ਟੀ.ਵੀ. ਕੈਮਰੇ, ਵੀਡੀਓਗ੍ਰਾਫ਼ੀ ਤੇ ਸੁਰੱਖਿਆ ਪ੍ਰਬੰਧਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤੋਂ ਇਲਾਵਾ ਚੋਣ ਅਮਲੇ ਦੀ ਸਿਖਲਾਈ ਵੀ ਪੁਖ਼ਤਾ ਤਰੀਕੇ ਨਾਲ ਕਰਵਾਈ ਜਾ ਰਹੀ ਹੈ ਤਾਂ ਕਿ ਸਮੁੱਚਾ ਚੋਣ ਅਮਲ ਨਿਰਵਿਘਨ ਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।

Join WhatsApp

Join Now

Join Telegram

Join Now

Leave a Comment