ਚੰਡੀਗੜ੍ਹ, 13 ਅਗਸਤ 2025 – ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 14 ਅਗਸਤ ਦਿਨ ਵੀਰਵਾਰ ਨੂੰ ਸੀਐੱਮ ਭਗਵੰਤ ਮਾਨ ਦੀ ਰਿਹਾਇਸ਼ ਤੇ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰੇ 12 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਵਾਸੀਆਂ ਦੇ ਹੱਕ ਵਿੱਚ ਵੱਡੇ ਫ਼ੈਸਲੇ ਲੈ ਸਕਦੀ ਹੈ।
ਉਥੇ ਹੀ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸਰਕਾਰ ਵੱਖ ਵੱਖ ਵਿਭਾਗਾਂ ਵਿੱਚ ਪੋਸਟਾਂ ਵੀ ਕੱਢ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਸਰਕਾਰ ਦੀ ਇਹ ਮੀਟਿੰਗ ਕਾਫੀ ਅਹਿਮ ਰਹਿਣ ਵਾਲੀ ਹੈ, ਕਿਉਂਕਿ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹੋਣ ਵਾਲੀ ਇਸ ਮੀਟਿੰਗ ਵਿੱਚ ਸੂਬੇ ਨੂੰ ਕੋਈ ਨਵਾਂ ਤੋਹਫ਼ਾ ਮਿਲ ਸਕਦਾ ਹੈ।