ਭਗਵੰਤ ਮਾਨ ਨੇ ਹੜ੍ਹਾਂ ਨਾਲ ਨਜਿੱਠਣ ਲਈ ਮੰਤਰੀਆਂ ਦੀ ਬਣਾਈ ਕਮੇਟੀ

On: ਅਗਸਤ 27, 2025 9:59 ਪੂਃ ਦੁਃ
Follow Us:
---Advertisement---

ਚੰਡੀਗੜ੍ਹ —- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਬੰਧਨ ਲਈ ਹੜ੍ਹ ਪ੍ਰਬੰਧਨ ਕਮੇਟੀ ਬਣਾਈ ਹੈ। ਇਸ ਕਮੇਟੀ ‘ਚ ਕੈਬਨਿਟ ਮੰਤਰੀ ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆ ਅਤੇ ਬਰਿੰਦਰ ਕੁਮਾਰ ਗੋਇਲ ਸ਼ਾਮਿਲ ਕੀਤਾ ਗਿਆ ਹੈ ਜੋ ਕਿ ਪੰਜਾਬ ਭਰ ਵਿੱਚ ਹੜ੍ਹ ਸਥਿਤੀ ਦੀ ਨਿਗਰਾਨੀ ਕਰਨਗੇ।

ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀਆਂ ਨੂੰ ਜ਼ਿਲ੍ਹਿਆਂ ਅਨੁਸਾਰ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ: ਜਿਨ੍ਹਾਂ ‘ਚ…..
ਕਪੂਰਥਲਾ – ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆ
ਤਰਨ ਤਾਰਨ – ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ (ਈ.ਟੀ.ਓ.)
ਫਾਜ਼ਿਲਕਾ – ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਸੌਂਧ

ਇਹ ਵੀ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਨਜਿੱਠਣ ਲਈ ਜਾਂ ਕੋਈ ਵੀ ਮਦਦ ਲਈ ਜਲੰਧਰ ਵਿੱਚ ਹੜ੍ਹ ਕੰਟਰੋਲ ਰੂਮ ਪਹਿਲਾਂ ਹੀ ਸਥਾਪਤ ਹੋਇਆ ਹੈ। ਜਿਸਦਾ ਚਾਰਜ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਗਿਆ ਹੈ। ਇਹ ਕੰਟਰੋਲ ਰੂਮ ਮੁੱਖ ਤੌਰ ‘ਤੇ ਕਪੂਰਥਲਾ, ਤਰਨਤਾਰਨ ਅਤੇ ਫਾਜ਼ਿਲਕਾ ਜ਼ਿਲ੍ਹਿਆਂ ‘ਤੇ ਵਿਸ਼ੇਸ਼ ਨਜ਼ਰ ਰੱਖੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ।

Join WhatsApp

Join Now

Join Telegram

Join Now

Leave a Comment