ਪੰਜਾਬ ਸਰਕਾਰ ਨੇ ਸਕੂਲਾਂ ‘ਚ ਫੇਰ ਵਧਾਈਆਂ ਛੁੱਟੀਆਂ

On: ਅਗਸਤ 31, 2025 3:37 ਬਾਃ ਦੁਃ
Follow Us:
---Advertisement---

ਚੰਡੀਗੜ੍ਹ ——- ਮੌਜੂਦਾ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਵਿੱਚ 3 ਸਤੰਬਰ ਤੱਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਫਿਲਹਾਲ ਸਕੂਲ 3 ਸਤੰਬਰ ਤੱਕ ਬੰਦ ਰਹਿਣਗੇ, ਜਦੋਂ ਕਿ ਅਗਲਾ ਫੈਸਲਾ ਮੌਕੇ ‘ਤੇ ਸਥਿਤੀ ਦੇ ਅਨੁਸਾਰ 4 ਸਤੰਬਰ ਨੂੰ ਲਿਆ ਜਾਵੇਗਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸੂਬੇ ‘ਚ ਮੀਂਹ ਅਤੇ ਹੜ੍ਹਾਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 27 ਤੋਂ 30 ਅਗਸਤ ਤੱਕ ਸਾਰੇ ਸਕੂਲਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਸੀ। ਜਿਸ ਨੂੰ ਇੱਕ ਵਾਰ ਫੇਰ ਵਧਾ ਦਿੱਤਾ ਗਿਆ ਹੈ।

ਪੰਜਾਬ ਦੇ 9 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਹਨ। ਕੁੱਲ 1018 ਪਿੰਡ ਪ੍ਰਭਾਵਿਤ ਹੋਏ ਹਨ। ਲੋਕਾਂ ਦੇ ਘਰ ਅਤੇ ਖੇਤ ਪਾਣੀ ਵਿੱਚ ਡੁੱਬ ਗਏ ਹਨ। ਘਰਾਂ ਤੋਂ ਲੈ ਕੇ ਫਸਲਾਂ ਤੱਕ ਹਰ ਚੀਜ਼ ਨੂੰ ਭਾਰੀ ਨੁਕਸਾਨ ਹੋਇਆ ਹੈ। ਸਰਕਾਰ, ਐਨਡੀਆਰਐਫ ਦੀਆਂ 11 ਟੀਮਾਂ ਅਤੇ ਚਾਰ ਜ਼ਿਲ੍ਹਿਆਂ ਵਿੱਚ ਫੌਜ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਇਸ ਦੌਰਾਨ, ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕੁਝ ਥਾਵਾਂ ‘ਤੇ ਭਾਰੀ ਮੀਂਹ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ।

Join WhatsApp

Join Now

Join Telegram

Join Now

Leave a Comment