ਪੰਜਾਬ ਸਰਕਾਰ ਵੱਲੋਂ ਲਾਭਪਾਤਰੀਆਂ ਵਜ਼ੀਫਾ ਸਕੀਮਾਂ ਸਬੰਧੀ ਵੱਡਾ ਐਲਾਨ ?

On: ਫਰਵਰੀ 18, 2025 8:53 ਪੂਃ ਦੁਃ
Follow Us:

“ਪੰਜਾਬ ਸਰਕਾਰ ਵੱਲੋਂ ਵਜੀਫਾ ਸਕੀਮ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮ”
“ਕਿਰਤੀਆਂ ਲਈ ਵੱਡੀ ਖੁਸ਼ਖਬਰੀ: ਵਜੀਫਾ ਸਕੀਮ ਦੀਆਂ ਸ਼ਰਤਾਂ ‘ਚ ਰਾਹਤ”
“ਸ਼ਗਨ ਸਕੀਮ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਖਤਮ: ਪੰਜਾਬ ਸਰਕਾਰ ਦਾ ਵੱਡਾ ਫੈਸਲਾ”

ਚੰਡੀਗੜ੍ਹ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕਿਰਤੀਆਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਫੈਸਲਾ ਕੀਤਾ ਹੈ। ਹੁਣ ਕਿਰਤੀਆਂ ਦੇ ਬੱਚਿਆਂ ਨੂੰ ਵਜੀਫਾ ਸਕੀਮ ਦਾ ਲਾਭ ਲੈਣ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਦੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਵਿੱਚ ਆ ਰਹੀਆਂ ਰੁਕਾਵਟਾਂ ਦੂਰ ਹੋਣਗੀਆਂ।

ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਪ੍ਰਧਾਨਗੀ ਹੇਠ ਕਿਰਤ ਭਵਨ ਵਿਖੇ ਹੋਈ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ 55ਵੀਂ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਸੌਂਦ ਨੇ ਦੱਸਿਆ ਕਿ ਹੁਣ ਕਿਰਤੀ ਅੰਸ਼ਦਾਨ ਕਰਨ ਦੀ ਮਿਤੀ ਤੋਂ ਹੀ ਆਪਣੇ ਬੱਚਿਆਂ ਲਈ ਵਜੀਫਾ ਸਕੀਮ ਦਾ ਲਾਭ ਲੈ ਸਕਣਗੇ।

ਇਸ ਤੋਂ ਇਲਾਵਾ, ਬੋਰਡ ਦੀਆਂ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਕਰੋੜ ਰੁਪਏ ਦਾ ਸਾਲਾਨਾ ਬਜਟ ਰੱਖਿਆ ਗਿਆ ਹੈ ਅਤੇ ਕਿਰਤੀਆਂ ਦੀ ਕੰਮ ਵਾਲੀ ਥਾਂ ‘ਤੇ ਕੈਂਪ ਲਗਾਉਣ ਲਈ ਵੀ ਇੱਕ ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਹੈ।

ਸੌਂਦ ਨੇ ਇਹ ਵੀ ਦੱਸਿਆ ਕਿ ਬੋਰਡ ਅਧੀਨ ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਹੁਣ ਕਿਰਤੀ ਵਿਆਹ ਵਾਲੀ ਧਾਰਮਿਕ ਥਾਂ ਅਤੇ ਵਿਆਹ ਕਰਵਾਉਣ ਵਾਲੇ ਧਾਰਮਿਕ ਵਿਅਕਤੀ ਦੀਆਂ ਫੋਟੋਆਂ ਲਗਾ ਕੇ ਸ਼ਗਨ ਸਕੀਮ ਦਾ ਲਾਭ ਲੈ ਸਕਣਗੇ।

ਕਿਰਤ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਹਰ ਤਿੰਨ ਮਹੀਨੇ ਬਾਅਦ ਮੀਟਿੰਗ ਕਰਨੀ ਯਕੀਨੀ ਬਣਾਈ ਜਾਵੇ ਅਤੇ ਫੰਡ ਦੀ ਅੰਸ਼ਦਾਨ ਦੀ ਰਕਮ ਨੂੰ 1 ਅਪ੍ਰੈਲ 2025 ਤੋਂ ਵਧਾਇਆ ਜਾਵੇ ਤਾਂ ਜੋ ਬੋਰਡ ਦੀ ਆਰਥਿਕ ਸਥਿਤੀ ਹੋਰ ਬੇਹਤਰ ਹੋ ਸਕੇ।

Join WhatsApp

Join Now

Join Telegram

Join Now

Leave a Comment