ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਕਦਮ: 52 ਪੁਲਿਸ ਮੁਲਾਜ਼ਮ ਬਰਖ਼ਾਸਤ

On: ਫਰਵਰੀ 19, 2025 6:00 ਬਾਃ ਦੁਃ
Follow Us:

–ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਕਦਮ: 52 ਪੁਲਿਸ ਮੁਲਾਜ਼ਮ ਬਰਖ਼ਾਸਤ–

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਂਦਿਆਂ 52 ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ ਵਿੱਚ ਇੰਸਪੈਕਟਰ ਪੱਧਰ ਦੇ ਅਧਿਕਾਰੀ ਵੀ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

ਇਸ ਤੋਂ ਪਹਿਲਾਂ, ਸੂਬਾ ਸਰਕਾਰ ਨੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਵੀ ਸਸਪੈਂਡ ਕੀਤਾ ਸੀ, ਜੋ ਕਿ ਸਰਕਾਰ ਦੇ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਰਵੱਈਏ ਨੂੰ ਦਰਸਾਉਂਦਾ ਹੈ।

Join WhatsApp

Join Now

Join Telegram

Join Now

Leave a Comment