ਵੱਡੀ ਖ਼ਬਰ: ਪੰਜਾਬ ਪੁਲਿਸ ਵਲੋਂ ਭਾਰਤੀ ਫ਼ੌਜ ਦਾ ਇੱਕ ਹੋਰ ਜਵਾਨ ਗ੍ਰਿਫਤਾਰ, ਪਾਕਿਸਤਾਨ ਨੂੰ ਖੂਫ਼ੀਆ ਦਸਤਾਵੇਜ਼ ਭੇਜਣ ਦਾ ਦੋਸ਼
Amritsar News :-
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਹੈਰੋਇਨ ਦੀਆਂ ਖੇਪਾਂ ਮੰਗਵਾ ਕੇ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਭੇਜਣ ਵਾਲੇ ਕੁਝ ਫ਼ੌਜੀ ਜਵਾਨਾਂ ਨੂੰ ਕੁਝ ਦਿਨ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੀ ਪੁੱਛਗਿੱਛ ਦੌਰਾਨ ‘ਤੇ ਉਨ੍ਹਾਂ ਦੇ ਇੱਕ ਹੋਰ ਸਾਥੀ ਸੰਦੀਪ ਸਿੰਘ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਸੰਦੀਪ ਸਿੰਘ ਵੀ ਫ਼ੌਜ ਦਾ ਮੁਲਾਜ਼ਮ ਹੈ ਅਤੇ ਇਸ ਵਕਤ ਨਾਸਿਕ ਵਿੱਚ ਤਾਇਨਾਤ ਹੈ ਜੋ ਕਿ ਹੁਣ ਛੁੱਟੀ ਉਤੇ ਸੀ।
ਅੰਮ੍ਰਿਤਸਰ ਦੇ ਐਸਐਸਪੀ ਚਰਨਜੀਤ ਸਿੰਘ ਸੋਹਲ ਅਤੇ ਐਸਪੀਡੀ ਹਰਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਪੁਲਿਸ ਵੱਲੋਂ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਸੀ। ਜਿਨ੍ਹਾਂ ਵਿੱਚੋਂ ਦੋ ਫੌਜ ਦੇ ਜਵਾਨ ਸੀ ਤੇ ਉਨ੍ਹਾਂ ਕੋਲੋਂ ਅੱਧਾ ਕਿਲੋ ਹੈਰੋਇਨ ਜ਼ਬਤ ਕੀਤੀ ਗਈ ਸੀ। ਜਦੋਂ ਉਨ੍ਹਾਂ ਕੋਲੋਂ ਬਰੀਕੀ ਦੇ ਨਾਲ ਜਾਂਚ ਕੀਤੀ ਗਈ ਤਾਂ ਇਹ ਪਾਇਆ ਗਿਆ ਕਿ ਉਨ੍ਹਾਂ ਵੱਲੋਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈਐਸ ਨੂੰ ਭਾਰਤ ਅਤੇ ਫੌਜ ਦੀ ਗੁਪਤ ਜਾਣਕਾਰੀ ਦਿੱਤੀ ਜਾ ਰਹੀ ਹੈ।
ਹਾਲਾਂਕਿ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰਿਮਾਂਡ ਉਤੇ ਲੈ ਕੇ ਹੋਰ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਦੇ ਵਿੱਚ ਇੱਕ ਸੰਦੀਪ ਸਿੰਘ ਨਾਮ ਦਾ ਵੀ ਜਵਾਨ ਸਾਹਮਣੇ ਆਇਆ ਜਿਸ ਨੂੰ ਕਿ ਹੁਣ ਪਟਿਆਲਾ ਪੁਲਿਸ ਅਤੇ ਅੰਮ੍ਰਿਤਸਰ ਪੁਲਿਸ ਦੀ ਮਦਦ ਦੇ ਨਾਲ ਕਾਬੂ ਕੀਤਾ ਗਿਆ ਹੈ। ਨਾਸਿਕ ਤੋਂ ਪੁਲਿਸ ਉਸਨੂੰ ਗ੍ਰਿਫਤਾਰ ਕਰਕੇ ਹੁਣ ਆਪਣੇ ਨਾਲ ਲੈ ਕੇ ਆਈ ਹੈ। ਹਾਲਾਂਕਿ ਦੱਸਿਆ ਜਾ ਰਿਹਾ ਕਿ ਇਸ ਸ਼ਖਸ ਤੇ ਵੱਲੋਂ 15 ਲੱਖ ਰੁਪਏ ਦੀ ਇਸ ਕੰਮ ਦੀ ਵਸੂਲੀ ਵੀ ਕੀਤੀ ਜਾ ਚੁੱਕੀ ਹੈ। ਹੁਣ ਇਸ ਨੂੰ ਪੁਲਿਸ ਦੇ ਵੱਲੋਂ ਕਾਬੂ ਕਰਕੇ ਹੋਰ ਵੀ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।
ਸੰਦੀਪ ਸਿੰਘ ਆਪਣੇ ਸਾਥੀਆਂ ਨਾਲ ਮਿਲ ਕੇ ਫੌਜ ਦੀਆਂ ਵੱਖ-ਵੱਖ ਯੂਨਿਟਾਂ ਅਤੇ ਬ੍ਰਿਗੇਡਾਂ ਦੀ ਖੂਫੀਆ ਜਾਣਕਾਰੀ ਪਾਕਿਸਤਾਨੀ ਖੂਫੀਆਂ ਏਜੰਸੀਆਂ ਨੂੰ ਭੇਜਦਾ ਸੀ। ਜੋ ਸੰਦੀਪ ਸਿੰਘ ਕੋਲੋਂ ਤਿੰਨ ਮੋਬਾਈਲ ਫੋਨ ਹਾਸਿਲ ਕੀਤੇ ਗਏ ਹਨ, ਜਿਨ੍ਹਾਂ ਦੀ ਫੋਰੈਂਸਿਕ ਜਾਂਚ ਜਾਰੀ ਹੈ।
ਇਸ ਤੋਂ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। ਜਿਸ ਸਬੰਧੀ ਉਕਤ ਮੁਲਜ਼ਮਾਂ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਦੱਸਣਾ ਹੈ ਕਿ ਇਸ ਦਾ ਅਜੇ ਇੱਕ ਹੋਰ ਸਾਥੀ ਹੈ ਜਿਸ ਨੂੰ ਗ੍ਰਿਫਤਾਰ ਕਰਨਾ ਬਾਕੀ ਹੈ ਕਿ ਜਲਦ ਉਸਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।